ਦਿੱਲੀ ਚ ਪਟਾਕੇ ਬਣਾਉਣ, ਵੇਚਣ ਅਤੇ ਚਲਾਉਣ ‘ਤੇ ਲੱਗੀ ਪਾਬੰਦੀ
ਹਰ ਸਾਲ ਦੀਵਾਲੀ ‘ਤੇ ਦਿੱਲੀ ਦੀ ਹਵਾ ਪ੍ਰਦੂਸ਼ਿਤ ਹੋ ਜਾਂਦੀ ਹੈ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਪਿਛਲੇ ਸਾਲ ਦੀਵਾਲੀ ‘ਤੇ ਪਟਾਕੇ ਚਲਾਉਣ ਅਤੇ ਵੇਚਣ ‘ਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਕੇਜਰੀਵਾਲ ਸਰਕਾਰ ਨੇ ਫਿਰ ਐਲਾਨ ਕੀਤਾ ਹੈ ਕਿ ਇਸ ਸਾਲ ਵੀ ਦੀਵਾਲੀ ਮੌਕੇ ਪਟਾਕੇ ਨਹੀਂ ਚਲਾਏ ਜਾਣਗੇ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਦੀਆਂ ਵਿੱਚ ਵਧਦੇ ਪ੍ਰਦੂਸ਼ਣ ਕਾਰਨ ਅਜਿਹਾ ਫੈਸਲਾ ਲਿਆ ਗਿਆ ਹੈ
ਗੋਪਾਲ ਰਾਏ ਅਨੁਸਾਰ ਸਰਦੀਆਂ ਵਿੱਚ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਵੱਧ ਜਾਂਦਾ ਹੈ। ਦਿੱਲੀ ਦਾ ਔਸਤ AQI ਜਨਵਰੀ ਤੋਂ ਅਗਸਤ ਤੱਕ ਘੱਟ ਰਹਿੰਦਾ ਹੈ, ਪਰ ਜਿਵੇਂ-ਜਿਵੇਂ ਸਰਦੀਆਂ ਵਧਦੀਆਂ ਹਨ, ਹਵਾ ਪ੍ਰਦੂਸ਼ਿਤ ਹੋਣੀ ਸ਼ੁਰੂ ਹੋ ਜਾਂਦੀ ਹੈ। ਗੋਪਾਲ ਰਾਏ ਨੇ ਦੱਸਿਆ ਕਿ ਇਸ ਸਾਲ ਵੀ ਦਿੱਲੀ ਵਿੱਚ ਹਰ ਤਰ੍ਹਾਂ ਦੇ ਪਟਾਕੇ ਬਣਾਉਣ, ਵੇਚਣ, ਸਟੋਰ ਕਰਨ ਅਤੇ ਵਰਤਣ ‘ਤੇ ਮੁਕੰਮਲ ਪਾਬੰਦੀ ਰਹੇਗੀ