ਸਨਾਤਨ ਧਰਮ ਵਿਵਾਦ ਭੱਖਿਆ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਨਾਤਨ ਧਰਮ ਬਾਰੇ ਵਿਵਾਦਿਤ ਟਿੱਪਣੀਆਂ ਮਾਮਲੇ ਵਿੱਚ ਤਾਮਿਲ ਨਾਡੂ ਸਰਕਾਰ ’ਚ ਮੰਤਰੀ ਉਦੈਨਿਧੀ ਸਟਾਲਿਨ ਤੇ ‘ਸਨਾਤਨ ਧਰਮ ਇਰੈਡੀਕੇਸ਼ਨ ਕਾਨਫਰੰਸ’ ਦੇ ਪ੍ਰਬੰਧਕਾਂ ਖਿਲਾਫ ਕੇਸ ਦਰਜ ਕਰਨ ਲਈ ਸੂਬਾ ਸਰਕਾਰ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੇ ਜਾਣ ਦੀ ਮੰਗ ਨਾਲ ਸਬੰਧਤ ਪਟੀਸ਼ਨ ਨੂੰ ਫੌਰੀ ਸੁਣਵਾਈ ਲਈ ਸੂਚੀਬੰਦ ਕਰਨ ਤੋਂ ਨਾਂਹ ਕਰ ਦਿੱਤੀ ਹੈ। ਚੀਫ ਜਸਟਿਸ ਡੀ.ਵਾਈ.ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਸੀਨੀਅਰ ਵਕੀਲ ਦਾਮਾ ਸ਼ੇਸ਼ਾਧਰੀ ਨਾਇਡੂ ਦੀ ਉਪਰੋਕਤ ਅਪੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰਦਿਆਂ ਵਕੀਲ ਨੂੰ ਕਿਹਾ ਕਿ ਉਹ ਫੌਰੀ ਸੁਣਵਾਈ ਨਾਲ ਸਬੰਧਤ ਮਸਲਿਆਂ ਬਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਏ।
Date: