ਡੈਮਾਂ ਤੋਂ ਅਚਾਨਕ ਪਾਣੀ ਛੱਡਣ ਖਿਲਾਫ਼ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ
ਨਵੀਂ ਦਿੱਲੀ : ਆਏ ਦਿਨ ਡੈਮਾਂ ਵਿੱਚ ਅਚਾਨਕ ਪਾਣੀ ਛੱਡਣ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੁੰਦਾ ਸੀ, ਜਿਸ ਦੇ ਹੱਕ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਪਰ ਮਾਣਯੋਗ ਸੁਪਰੀਮ ਕੋਰਟ ਇਹ ਕਹਿ ਕੇ ਪਟੀਸ਼ਨ ਖਾਰਜ ਕਰ ਦਿੱਤੀ ਹੈ ਕਿ ਇਹ ਪਟੀਸ਼ਨ ਅਧੂਰੀ ਹੈ। ਉਨ੍ਹਾਂ ਨਾਲ ਹੀ ਪਟੀਸ਼ਨਰ ਨੂੰ ਸਬੰਧਤ ਅਧਿਕਾਰੀਆਂ ਕੋਲ ਪਹੁੰਚ ਕਰਨ ਲਈ ਵੀ ਕਿਹਾ। ਇਹ ਪਟੀਸ਼ਨ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਕੋਲ ਸੁਣਵਾਈ ਲਈ ਆਈ ਸੀ। ਸਿਖਰਲੀ ਅਦਾਲਤ ਨੇ ਕਿਹਾ ਕਿ ਇਹ ਪਟੀਸ਼ਨ ਅਧੂਰੀ ਹੈ ਅਤੇ ਇਸ ਨੂੰ ਮਨਜੂਰ ਨਹੀਂ ਕੀਤਾ ਜਾ ਸਕਦਾ।