ਟਰੂਡੋ ਦੇ ਦੋਸ਼ ਬੇਤੁਕੇ ਤੇ ਬੇਬੁਨਿਆਦ: ਭਾਰਤ
ਨਵੀਂ ਦਿੱਲੀ (ਏਜੰਸੀਆਂ) ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਭਾਰਤ ਨੇ ਬੇਤੁਕਾ ਅਤੇ ਬੇਬੁਨਿਆਦ ਕਰਾਰ ਦਿੱਤਾ। ਇਥੇ ਵਿਦੇਸ ਮੰਤਰਾਲੇ ਨੇ ਬਿਆਨ ਵਿੱਚ ਕਿਹਾ, ‘ਕੈਨੇਡਾ ਵਿੱਚ ਕਿਸੇ ਵੀ ਹਿੰਸਾ ਵਿੱਚ ਭਾਰਤ ਦੀ ਸਮੂਲੀਅਤ ਦੇ ਦੋਸ਼ ਬੇਤੁਕੇ ਅਤੇ ਬੇਬੁਨਿਆਦ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸਾਡੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਵਿੱਚ ਇਹੀ ਦੋਸ਼ ਲਗਾਏ ਸਨ, ਜਿਨ੍ਹਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਗਿਆ ਸੀ। ਭਾਰਤ ਜਮਹੂਰੀ ਮੁਲਕ ਹੈ, ਜੋ ਕਾਨੂੰਨ ਦੇ ਸਾਸਨ ਲਈ ਵਚਨਬੱਧ ਹੈ।’