ਭਾਰਤ-ਕੈਨੇਡਾ ਆਪਣੇ ਸਬੰਧਾਂ ਨੂੰ ਛੇਤੀ ਸੁਧਾਰਨ: ਬਾਦਲ
ਚੰਡੀਗੜ੍ਹ: ਭਾਰਤ-ਕੈਨੇਡਾ ਸਬੰਧਾਂ ਵਿੱਚ ਤਣਾਅ ਦੇ ਮੱਦੇਨਜਰ ਪੰਜਾਬ ਵਿੱਚ ਚਿੰਤਾ ਹੋਣਾ ਸੁਭਾਵਿਕ ਹੈ। ਇਸ ਸਿਲਸਿਲੇ ਤਹਿਤ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਮੁਲਕਾਂ ਵਿਚਾਲੇ ਚੱਲ ਰਹੇ ਵਿਵਾਦਾਂ ਦੇ ਜਲਦੀ ਹੱਲ ਲਈ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਕੈਨੇਡਾ ’ਚ ਵੱਡੀ ਗਿਣਤੀ ਪੰਜਾਬੀ ਵਸਦੇ ਹਨ, ਜਿਨ੍ਹਾਂ ਦਾ ਸਿੱਧਾ ਪੰਜਾਬ ਨਾਲ ਸੰਬੰਧ ਹੈ ਤੇ ਦੋਵਾਂ ਦੇਸਾਂ ਦੇ ਵਿਗੜ ਰਹੇ ਸਬੰਧ ਦਾ ਅਸਰ ਵੱਡੀ ਗਿਣਤੀ ਵਿੱਚ ਸਿੱਖਾਂ ਸਮੇਤ ਪੰਜਾਬੀਆਂ ’ਤੇ ਪੈ ਰਿਹਾ ਹੈ। ਪੰਜਾਬੀਆਂ ਵਿੱਚ ਦਹਿਸਤ ਦਾ ਮਾਹੌਲ ਹੈ। ਭਾਰਤ ਅਤੇ ਕੈਨੇਡਾ ਦੀਆਂ ਦੋਵੇਂ ਸਰਕਾਰਾਂ ਨੂੰ ਜਲਦੀ ਤੋਂ ਜਲਦੀ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸਭ ਤੋਂ ਵੱਧ ਦੇਸ਼ ਭਗਤ ਹਨ, ਜਿਨ੍ਹਾਂ ਨੇ ਆਜਾਦੀ ਦੇ ਸੰਘਰਸ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀ, ਜੋ ਕਰਦੇ ਹਨ, ਉਸ ਲਈ ਸਮੁੱਚੇ ਭਾਈਚਾਰੇ ਨੂੰ ਦੋਸੀ ਨਹੀਂ ਠਹਿਰਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ 18 ਲੱਖ ਤੋਂ ਵੱਧ ਭਾਰਤੀ ਹਨ ਅਤੇ ਇਨ੍ਹਾਂ ਵਿੱਚੋਂ ਵੱਡੀ ਗਿਣਤੀ ਪੰਜਾਬੀਆਂ ਦੀ ਹੈ।