ਪੰਜਾਬ ‘ਚ ਬਾਰਸ਼ ਦਾ ਅਲਰਟ!

0
184

ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ। ਅਗਲੇ ਤਿੰਨ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੁਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਮੈਚ ਖੇਡਿਆ ਜਾਣਾ ਹੈ। ਕ੍ਰਿਕਟ ਪ੍ਰੇਮੀਆਂ ਲਈ ਖੁਸ਼ਖਬਰੀ ਹੈ। ਮੁਹਾਲੀ ‘ਚ ਅੱਜ ਮੌਸਮ ਸਾਫ ਹੋਣ ਵਾਲਾ ਹੈ।

ਹਾਸਲ ਜਾਣਕਾਰੀ ਮੁਤਾਬਕ ਅੱਜ ਮੁਹਾਲੀ ਵਿੱਚ ਦਿਨ ਦਾ ਤਾਪਮਾਨ 32 ਡਿਗਰੀ ਰਹਿਣ ਦੀ ਸੰਭਾਵਨਾ ਹੈ ਤੇ ਸ਼ਾਮ ਨੂੰ ਇਹ 36 ਡਿਗਰੀ ਤੱਕ ਜਾ ਸਕਦਾ ਹੈ। ਇੱਥੇ ਮੀਂਹ ਪੈਣ ਦੀ 20 ਫੀਸਦੀ ਸੰਭਾਵਨਾ ਹੈ ਤੇ ਬੱਦਲ ਛਾਏ ਰਹਿਣ ਦੀ ਵੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਸਤੰਬਰ ਦੇ ਅਖੀਰਲੇ ਦਿਨਾਂ ਜਾਂ ਅਕਤੂਬਰ ਦੇ ਪਹਿਲੇ ਹਫ਼ਤੇ ਪੰਜਾਬ ‘ਚੋਂ ਮਾਨਸੂਨ ਦੀ ਰਵਾਨਗੀ ਸੰਭਵ ਹੈ। 25 ਸਤੰਬਰ ਤੱਕ ਬੱਦਲਵਾਈ ਰਹੇਗੀ ਤੇ ਇਸ ਦਾ ਹਲਕਾ ਪ੍ਰਭਾਵ ਵੀ ਦੇਖਣ ਨੂੰ ਮਿਲੇਗਾ। ਪਿਛਲੇ 14 ਸਾਲਾਂ ਵਿੱਚ ਅਕਤੂਬਰ ਮਹੀਨੇ ਮਾਨਸੂਨ ਨੇ ਸੂਬੇ ਨੂੰ ਚਾਰ ਵਾਰ ਅਲਵਿਦਾ ਕਿਹਾ ਹੈ। ਸੂਬੇ ਵਿੱਚ 22 ਤੋਂ 25 ਸਤੰਬਰ ਤੱਕ ਬਾਰਸ਼ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਕਿਹੋ ਜਿਹਾ ਰਹੇਗਾ ਚੰਡੀਗੜ੍ਹ ਦਾ ਮੌਸਮ?
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ ਮਾਨਸੂਨ ਆਮ ਤੌਰ ‘ਤੇ ਚੰਡੀਗੜ੍ਹ ਤੋਂ 25 ਸਤੰਬਰ ਦੇ ਆਸ-ਪਾਸ ਰਵਾਨਾ ਹੁੰਦੀ ਹੈ ਪਰ ਇਸ ਵਾਰ 24 ਸਤੰਬਰ ਨੂੰ ਵੀ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਅਨੁਮਾਨ ਹੈ ਕਿ ਸਤੰਬਰ ਦੇ ਅੰਤ ਜਾਂ ਅਕਤੂਬਰ ਦੇ ਪਹਿਲੇ ਹਫ਼ਤੇ ਮੌਨਸੂਨ ਜਾ ਸਕਦੀ ਹੈ। ਉਦੋਂ ਤੱਕ ਬੱਦਲ ਛਾਏ ਰਹਿ ਸਕਦੇ ਹਨ।

LEAVE A REPLY

Please enter your comment!
Please enter your name here