ਅੰਮਿ੍ਰਤਸਰ ’ਚ ਅਮਿਤ ਸ਼ਾਹ ਉੱਤਰ ਖੇਤਰੀ ਕੌਂਸਲ ਦੀ ਮੀਟਿੰਗ ’ਚ
ਪੰਜਾਬ, ਹਿਮਾਚਲ, ਹਰਿਆਣਾ ਦੇ ਮੁੱਖ ਮੰਤਰੀ ਅਤੇ ਪੰਜਾਬ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਤੋਂ ਇਲਾਵਾ ਦਿੱਲੀ ਦੇ ਉਪ ਰਾਜ ਪਾਲ, ਰਾਜਸਥਾਨ, ਜੰਮੂ-ਕਸ਼ਮੀਰ ਅਤੇ ਲੇਹ ਦੇ ਪ੍ਰਤੀਨਿਧੀ ਹੋਏ ਸ਼ਾਮਲ
ਅਮਿਤ ਸ਼ਾਹ ਦੀ ਆਮਦ ’ਚ ਵਿਰੋਧ ਦੌਰਾਨ ਕਿਸਾਨ ਵੱਲੋਂ ਰੋਸ ਮੁਜ਼ਾਹਰਾ ਕਈ ਹਿਰਾਸਤ ’ਚ ਲਏ
ਅੰਮਿ੍ਰਤਸਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਦੀ ਅਗਵਾਈ ਹੇਠ ਉੱਤਰ ਖੇਤਰੀ ਕੌਂਸਲ ਦੀ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਤੋਂ ਇਲਾਵਾ ਪੰਜਾਬ ਤੇ ਮੁੱਖ ਮੰਤਰੀ ਭਗਵੰਤ ਮਾਨ, ਹਿਮਾਚਲ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਦਿੱਲੀ ਦੇ ਉਪ ਰਾਜਪਾਲ, ਰਾਜਸਥਾਨ, ਜੰਮੂ ਕਸਮੀਰ ਅਤੇ ਲੇਹ ਤੋਂ ਪ੍ਰਤੀਨਿਧ ਸਾਮਲ ਹੋਏ। ਉੱਤਰ ਖੇਤਰੀ ਕੌਂਸਲ ਦੀ 31ਵੀਂ ਬੈਠਕ ਵਿੱਚ ਸਬੰਧਤ ਰਾਜਾਂ ਨਾਲ ਜੁੜੇ ਵੱਖ-ਵੱਖ ਮੁੱਦੇ ਵਿਚਾਰੇ ਗਏ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਦਾ ਅੰਮਿ੍ਰਤਸਰ ਪੁੱਜਣ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰਾਂ ਨੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਮੀਟਿੰਗ ਸਥਾਨ ’ਤੇ ਲੈ ਕੇ ਆਏ। ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਸਮੇਤ ਆਏ ਹੋਏ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀਆਂ ਤੇ ਹੋਰਨਾਂ ਦਾ ਸਵਾਗਤ ਕੀਤਾ ਗਿਆ। ਮੀਟਿੰਗ ਤੋਂ ਪਹਿਲਾਂ ਹਿਮਾਚਲ ਪ੍ਰਦੇਸ ਦੇ ਮੁਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਪੰਜਾਬ ਦੇ ਰਾਜਪਾਲ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ।
ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਤੇ ਕੇਂਦਰ ਸਰਕਾਰ ਖ਼ਿਲਾਫ ਰੋਸ ਵਿਖਾਵਾ ਕਰਨ ਆਏ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਪੁਲੀਸ ਨੇ ਹਵਾਈ ਅੱਡੇ ਨੇੜੇ ਹਿਰਾਸਤ ਵਿੱਚ ਲੈ ਲਿਆ।