ਭਗਵੰਨ ਮਾਨ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਸ਼ਬਦੀ ਜੰਗ
‘ਮੈਨੂੰ ਪਤੈ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਮਾਰ ਦਿੱਤੀ ਸੀ’ : ਮਾਨ
‘ਰਾਜ ਤਾਂ ਰਾਜਿਆਂ ਦੇ ਨਹੀਂ ਰਹੇ ਫਿਰ ਤੁਸੀਂ ਕਿਹੜੇ ਬਾਗ ਦੀ ਮੂਲੀ ਹੋ’: ਬਾਜਵਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਮੋੜਵਾਂ ਜਵਾਬ ਦਿੱਤਾ ਹੈ। ਸ੍ਰੀ ਬਾਜਵਾ ਨੇ ਟਵੀਟ ਕੀਤਾ, ‘ਭਗਵੰਤ ਸਾਹ ਰਾਜ ਤਾਂ ਰਾਜਿਆਂ ਦੇ ਨਹੀਂ ਰਹੇ ਫਿਰ ਤੁਸੀਂ ਕਿਹੜੇ ਬਾਗ ਦੀ ਮੂਲੀ ਹੋ। ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ” ਵੈਸੇ ਤਾਂ ਮੈਂ ਤੁਹਾਨੂੰ ਜਵਾਬ ਦੇਣਾ ਵਾਜਬਿ ਨਹੀਂ ਸਮਝਦਾ ਪਰ ਚੱਲੋ ਤੁਸੀਂ ਖਾਧੀ ਪੀਤੀ ‘ਚ ਟਵੀਟ ਕਰ ਬੈਠੇ ਓ ਤਾਂ ਜਵਾਬ ਵੀ ਸੁਣ ਲਓ। ਜਦੋਂ ਤੁਹਾਡੇ ਆਕਾ ਅਰਵਿੰਦ ਕੇਜਰੀਵਾਲ ਦੇ ਹੱਥੋਂ ਪੰਜਾਬ ਦੀ ਵਾਂਗਡੋਰ ਗਈ ਫੇਰ ਤੁਸੀਂ ਆਪਣੀ ਹਾਈਕਮਾਂਡ ਨਾਲ ਗੱਲ ਕਰਿਓ। ਤੁਸੀਂ ਅੱਜ ਤੱਕ ਆਪਣੇ ਚੁਟਕਲਿਆਂ ਨਾਲ ਪੰਜਾਬ ਦੇ ਵਿਕਾਸ ਦੀ ਭਰੂਣ ਹੱਤਿਆ ਹੀ ਕੀਤੀ ਹੈ, ਨਾ ਤਾਂ ਤੁਹਾਡੇ ਤੋਂ ਕਾਨੂੰਨ ਵਿਵਸਥਾ ਸੰਭਲੀ, ਨਾ ਆਰਥਿਕਤਾ ਸੰਭਲੀ, ਨਾ ਪੰਜਾਬ ਦੀ ਨੌਜਵਾਨੀ ਨੂੰ ਨਸਅਿਾਂ ਤੋਂ ਸੰਭਾਲ ਪਾਏ, ਨਾ ਹੀ ਤੁਹਾਡੇ ਆਕਾ ਅਤੇ ਤੁਸੀਂ ਕੈਨੇਡਾ ਵਿੱਚ ਬੈਠੇ ਪਰਵਾਸੀ ਪੰਜਾਬੀਆਂ ਦੇ ਹੱਕ ਵਿੱਚ ਕੋਈ ਇੱਕ ਲਫਜ ਬੋਲ ਸਕੇ। ” ਹੋਰ ਕਿੰਨੀ ਕੁ ਭਰੂਣ ਹੱਤਿਆ ਕਰਨੀ ਹੈ ਪੰਜਾਬ ਦੇ ਲੋਕਾਂ ਦੇ ਰੰਗਲੇ ਖੁਆਬਾਂ ਦੀ?’
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਤੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਮੋੜਵਾਂ ਜਵਾਬ ਦਿੱਤਾ ਹੈ। ਸ੍ਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ‘ਪ੍ਰਤਾਪ ਬਾਜਵਾ(ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ, ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ ਨਹੀਂ, ਜੇ ਹਿੰਮਤ ਹੈ ਤਾਂ ਹਾਈ ਕਮਾਂਡ ਨਾਲ ਗੱਲ ਕਰੋ।’
ਸ੍ਰੀ ਬਾਜਵਾ ਨੇ ਸੋਮਵਾਰ ਨੂੰ ਕਥਿਤ ਤੌਰ ‘ਤੇ ਕਿਹਾ ਸੀ ਕਿ ਆਪ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ ਹਨ। ਉਨ੍ਹਾਂ ਨੇ ਕਿਹਾ, ‘ਸਾਡੇ ਕੋਲ 18 ਕਾਂਗਰਸੀ ਵਿਧਾਇਕ ਵੀ ਹਨ। ਸਾਨੂੰ ਥੋੜ੍ਹਾ ਅੱਗੇ ਵਧਾਉਣ ਦੀ ਲੋੜ ਹੈ ਅਤੇ ਅਸੀਂ ਸਰਕਾਰ ਬਣਾਉਣ ਦੇ ਸਮਰਥ ਹੋਵਾਂਗੇ।’