ਮਨਪ੍ਰੀਤ ਬਾਦਲ ਖਿਲਾਫ ਲੁੱਕਆਊਟ ਸਰਕੂਲਰ ਜਾਰੀ
ਚੰਡੀਗੜ੍ਹ : ਬਠਿੰਡਾ ਵਿਚ ਜਾਇਦਾਦ ਦੀ ਖ਼ਰੀਦ ਵਿਚ ਕਥਿਤ ਬੇਨਿਯਮੀਆਂ ਸਬੰਧੀ ਰਾਜ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਗਿ੍ਰਫ਼ਤਾਰੀ ਤੋਂ ਬਚਣ ਲਈ ਦੇਸ਼ ਛੱਡ ਕੇ ਭੱਜ ਸਕਦੇ ਹਨ, ਇਸ ਲਈ ਸਾਰੇ ਹਵਾਈ ਅੱਡਿਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਾਬਕਾ ਮੰਤਰੀ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। ਬਠਿੰਡਾ ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਹਰਪਾਲ ਸਿੰਘ ਨੇ ਪੁਸਟੀ ਕੀਤੀ ਹੈ ਕਿ ਬਾਦਲ ਖਿਲਾਫ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਗਿ੍ਰਫਤਾਰ ਕਰਨ ਲਈ ਟੀਮਾਂ ਛਾਪੇਮਾਰੀ ਕਰ ਰਹੀਆਂ ਸਨ। ਮਨਪ੍ਰੀਤ ਤੋਂ ਇਲਾਵਾ ਬਠਿੰਡਾ ਨਗਰ ਨਿਗਮ ਦੇ ਸਾਬਕਾ ਕਮਿਸਨਰ ਬਿਕਰਮਜੀਤ ਸੇਰਗਿੱਲ, ਰਾਜੀਵ ਕੁਮਾਰ, ਅਮਨਦੀਪ ਸਿੰਘ, ਵਿਕਾਸ ਅਰੋੜਾ ਅਤੇ ਪੰਕਜ ਖਲਿਾਫ ਐਤਵਾਰ ਰਾਤ ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਵਿੱਚ ਰਾਜੀਵ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਇੰਡੀਅਨ ਪੈਨਲ ਕੋਡ ਦੀ ਧਾਰਾ 420, 409, 467, 471,120ਬੀ ਤਹਿਤ ਮਨਪ੍ਰੀਤ ਸਿੰਘ ਬਾਦਲ ਨੂੰ ਗਿ੍ਰਫ਼ਤਾਰ ਕਰਨ ਅਤੇ ਉਸ ਨੂੰ ਅਦਾਲਤ ’ਚ ਪੇਸ਼ ਕਰਨ ਲਈ ਕਿਹਾ ਹੈ।