ਨਵਜੋਤ ਸਿੱਧੂ ਵੱਲੋਂ ਪੰਜਾਬ ਸਰਕਾਰ ’ਤੇ ‘ਲਗਜਰੀ ਫਲਾਈਟਾਂ’ ‘ਤੇ ਜਨਤਾ ਦਾ ਪੈਸਾ ਖਰਚਣ ਦਾ ਦੋਸ਼
ਚੰਡੀਗੜ੍ਹ : ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਹੈਲੀਕਾਪਟਰਾਂ ਅਤੇ ਹਵਾਈ ਜਹਾਜਾਂ ਦੀ ਵਰਤੋਂ ‘ਤੇ ਕੀਤੇ ਖਰਚੇ ਦੇ ਵੇਰਵੇ ਮੰਗੇ ਅਤੇ ਦੂਜੇ ਰਾਜਾਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ‘ਲਗਜਰੀ ਫਲਾਈਟਾਂ’ ‘ਤੇ ਜਨਤਾ ਦਾ ਪੈਸਾ ਖਰਚਣ ਦਾ ਦੋਸ਼ ਲਗਾਇਆ। ਸ੍ਰੀ ਸਿੱਧੂ ਨੇ ਪੰਜਾਬ ਸਹਿਰੀ ਹਵਾਬਾਜੀ ਵਿਭਾਗ ਦੇ ਸਕੱਤਰ ਨੂੰ ਪੱਤਰ ਲਿਖ ਕੇ ਸੂਚਨਾ ਦੇ ਅਧਿਕਾਰ ਤਹਿਤ ਜਾਣਕਾਰੀ ਮੰਗੀ ਹੈ। ਕਾਂਗਰਸ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ ਗੁਜਰਾਤ, ਹਿਮਾਚਲ ਪ੍ਰਦੇਸ ਅਤੇ ਹੋਰ ਰਾਜਾਂ ਵਿੱਚ ਚੋਣ ਪ੍ਰਚਾਰ ਲਈ ਹਵਾਈ ਸੇਵਾਵਾਂ ਲਈਆਂ।