*
ਚੰਡੀਗੜ੍ਹ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਨੇ ਬਰਤਾਨੀਆ ਵਿਚਲ ਭਾਰਤੀ ਹਾਈ ਕਮਿਸ਼ਨਰ ਨੂੰ ਗੁਰਦੁਆਰੇ ’ਚ ਜਾਣ ਤੋਂ ਰੋਕਣ ਦੀ ਨਿਖੇਧੀ ਕੀਤੀ ਹੈ। ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਹਾਈ ਕਮਿਸ਼ਨਰ ਨੂੰ ਗੁਰਦੁਆਰੇ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ ਸੀ ਕਿਉਂਕਿ ਗੁਰਦੁਆਰੇ ਦੇ ਦਰਵਾਜੇ ਹਰ ਧਰਮ ਲਈ ਖੁੱਲ੍ਹੇ ਹਨ।