ਸਿੱਖ ਪ੍ਰੰਪਰਾਵਾਂ ਲਈ ਇਤਿਹਾਸਕ ਅਤੇ ਸਤਿਕਾਰ ਵਾਲੀ ਗੱਲ ਅਮਰੀਕੀ ਸੰਸਦ ਦੇ ਹੇਠਲੇ ਸਦਨ ਦੀ ਸ਼ੁਰੂਆਤ ਅਰਦਾਸ ਨਾਲ ਸੁਰੂ ਕਰਵਾਈ

0
194

ਸਿੱਖ ਪ੍ਰੰਪਰਾਵਾਂ ਲਈ ਇਤਿਹਾਸਕ ਅਤੇ ਸਤਿਕਾਰ ਵਾਲੀ ਗੱਲ
ਅਮਰੀਕੀ ਸੰਸਦ ਦੇ ਹੇਠਲੇ ਸਦਨ ਦੀ ਸ਼ੁਰੂਆਤ ਅਰਦਾਸ ਨਾਲ ਸੁਰੂ ਕਰਵਾਈ


ਵਾਸ਼ਿੰਗਟਨ : ਸਿੱਖ ਪ੍ਰੰਪਰਾਵਾਂ ਨੂੰ ਸਤਿਕਾਰ ਦਿੰਦੇ ਹੋਏ ਅਮਰੀਕਾ ਸੰਸਦ ਦੇ ਹੇਠਲੇ ਸਦੀ ਦੀ ਸ਼ੁਰੂਆਤ ਅਰਦਾਸ ਨਾਲ ਕੀਤੀ ਗਈ ਹੈ। ਅਜਿਹਾ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਨਿਊਜਰਸੀ ਵਿਖੇੇ ਦੇਸ਼ ਦੀ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਦੀ ਕਾਰਵਾਈ ਸੁਰੂ ਕਰਨ ਲਈ ਅਰਦਾਸ ਕੀਤੀ ਗਈ। ਨਿਊਜਰਸੀ ਦੇ ਪਾਈਨ ਹਿੱਲ ਗੁਰਦੁਆਰੇ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਸਦਨ ਵਿੱਚ ਅਰਦਾਸ ਕਰਕੇ ਦਿਨ ਦੀ ਕਾਰਵਾਈ ਸੁਰੂ ਕੀਤੀ। ਆਮ ਤੌਰ ‘ਤੇ ਕਾਰਵਾਈ ਸੁਰੂ ਹੋਣ ਤੋਂ ਪਹਿਲਾਂ ਪਾਦਰੀ ਪ੍ਰਾਰਥਨਾ ਕਰਦਾ ਸੀ। ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਐਲਾਨ ਕੀਤਾ ਕਿ ਗਿਆਨੀ ਜਸਵਿੰਦਰ ਸਿੰਘ ਕਾਰਵਾਈ ਸ਼ੁਰੂ ਕਰਨਗੇ। ਅਰਦਾਸ ਤੋਂ ਤੁਰੰਤ ਬਾਅਦ ਕਾਂਗਰਸਮੈਨ ਡੋਨਾਲਡ ਨੌਰਕਰੌਸ ਨੇ ਇਸ ਨੂੰ ਇਤਿਹਾਸਕ ਮੌਕਾ ਦੱਸਿਆ।

LEAVE A REPLY

Please enter your comment!
Please enter your name here