ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਰੱਦ 

ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਰੱਦ 

0
170

ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਰੱਦ

ਬਠਿੰਡਾ : ਸਥਾਨਕ ਅਦਾਲਤ ਨੇ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਲੱਗਭੱਗ ਘੰਟਾ ਭਰ ਚੱਲੀ ਬਹਿਸ ਦੌਰਾਨ ਦਿਲਚਸਪ ਪੱਖ ਇਹ ਰਿਹਾ ਕਿ ਮਾਮਲੇ ਵਿਚ ਸ਼ਿਕਾਇਤਕਰਤਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਵੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰਵਾਉਣ ਲਈ ਆਪਣਾ ਵਕੀਲ ਖੜ੍ਹਾ ਕੀਤਾ ਹੋਇਆ ਸੀ, ਜਿਨ੍ਹਾਂ ਵਲੋਂ ਸਾਬਕਾ ਮੰਤਰੀ ਦੀ ਜ਼ਮਾਨਤ ਅਰਜ਼ੀ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਸਰਕਾਰੀ ਵਕੀਲ ਅਮਰਜੀਤ ਸਿਆਲ ਨੇ ਵੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਉਸ ਨੇ ਮੰਤਰੀ ਹੁੰਦਿਆਂ ਪਲਾਂਟਾਂ ਦੀ ਖਰੀਦ ਵਿੱਚ ਵਿੱਤੀ ਨੁਕਸਾਨ ਪਹੁੰਚਾਇਆ ਹੈ ਅਤੇ ਇਸ ਲਈ ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛ ਪੜਤਾਲ ਕਰਨੀ ਜ਼ਰੂਰੀ ਹੈ।

LEAVE A REPLY

Please enter your comment!
Please enter your name here