ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ ਮੰਗਲਵਾਰ (3 ਅਕਤੂਬਰ) ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਅਸੀਂ ਵਿਵਾਦ ਨੂੰ ਹੋਰ ਅੱਗੇ ਨਹੀਂ ਵਧਾਉਣਾ ਚਾਹੁੰਦੇ।
ਜਸਟਿਨ ਟਰੂਡੋ ਨੇ ਕਿਹਾ, “ਕੈਨੇਡਾ ਭਾਰਤ ਨਾਲ ਵਿਵਾਦ ਨਹੀਂ ਵਧਾਉਣਾ ਚਾਹੁੰਦਾ ਹੈ।” ਇਹ ਨਵੀਂ ਦਿੱਲੀ ਨਾਲ ਜ਼ਿੰਮੇਵਾਰੀ ਅਤੇ ਰਚਨਾਤਮਕ ਢੰਗ ਨਾਲ ਜੁੜਿਆ ਰਹੇਗਾ। ਅਸੀਂ ਭਾਰਤ ਵਿੱਚ ਕੈਨੇਡੀਅਨ ਪਰਿਵਾਰਾਂ ਦੀ ਮਦਦ ਲਈ ਉੱਥੇ ਮੌਜੂਦ ਰਹਿਣਾ ਚਾਹੁੰਦੇ ਹਾਂ।
ਟਰੂਡੋ ਦਾ ਇਹ ਬਿਆਨ ਅਜਿਹੇ ਸਮੇਂ ਵਿੱਚ ਸਾਹਮਣੇ ਆਇਆ ਹੈ ਜਦੋਂ ਮੰਗਲਵਾਰ (3 ਅਕਤੂਬਰ) ਨੂੰ ਸੂਤਰਾਂ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਕੈਨੇਡਾ ਨੂੰ ਕਿਹਾ ਕਿ 40 ਡਿਪਲੋਮੈਟਾਂ ਨੂੰ ਦੇਸ਼ ਛੱਡ ਦੇਣਾ ਚਾਹੀਦਾ ਹੈ, ਨਹੀਂ ਤਾਂ ਡਿਪਲੋਮੈਟਾਂ ਨੂੰ ਦਿੱਤੀ ਗਈ ਛੋਟ ਖਤਮ ਕਰ ਦਿੱਤੀ ਜਾਵੇਗੀ। ਸਰਕਾਰ ਨੇ 10 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਹਾਲ ਹੀ ਵਿੱਚ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਭਾਰਤ ਵਿੱਚ ਕੈਨੇਡਾ ਦੇ ਲੋੜ ਤੋਂ ਵੱਧ ਡਿਪਲੋਮੈਟ ਹਨ, ਇਸ ਕਰਕੇ ਸੰਤੁਲਨ ਬਣਾਉਣ ਦੀ ਲੋੜ ਹੈ।
ਭਾਰਤ ਅਤੇ ਕੈਨੇਡਾ ਵਿਚਾਲੇ ਕਿਵੇਂ ਸ਼ੁਰੂ ਹੋਇਆ ਵਿਵਾਦ?
ਹਾਲ ਹੀ ‘ਚ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਉਸ ਸਮੇਂ ਖੁੱਲ੍ਹ ਕੇ ਸਾਹਮਣੇ ਆਇਆ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਨਿੱਝਰ ਦੇ ਕਤਲ ‘ਚ ਭਾਰਤੀ ਏਜੰਟਾਂ ਦਾ ਹੱਥ ਹੋ ਸਕਦਾ ਹੈ। ਭਾਰਤ ਸਰਕਾਰ ਨੇ ਇਸ ਦਾਅਵੇ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ ਅਤੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।
ਵਿਦੇਸ਼ ਮੰਤਰਾਲੇ ਨੇ ਇਹ ਵੀ ਕਿਹਾ ਕਿ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ। ਕੈਨੇਡਾ ਵੱਖਵਾਦੀਆਂ ਲਈ ਸੁਰੱਖਿਅਤ ਪਨਾਹਗਾਹ ਬਣ ਗਿਆ ਹੈ। ਭਾਰਤ ਨੇ ਇਹ ਵੀ ਕਿਹਾ ਕਿ ਅਲਰਟ ਦੇ ਬਾਵਜੂਦ ਕੈਨੇਡੀਅਨ ਸਰਕਾਰ ਨੇ ਅਜਿਹੇ ਅਨਸਰਾਂ ਖਿਲਾਫ ਕਾਰਵਾਈ ਨਹੀਂ ਕੀਤੀ।
ਐਸ ਜੈਸ਼ੰਕਰ ਨੇ ਕੀ ਕਿਹਾ?
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਹਾਲ ਹੀ ਵਿੱਚ ਕਿਹਾ, “ਕੈਨੇਡੀਅਨਾਂ ਨੇ ਕੁਝ ਦੋਸ਼ ਲਾਏ ਹਨ। ਅਸੀਂ ਉਨ੍ਹਾਂ ਨੂੰ ਦੱਸਿਆ ਹੈ ਕਿ ਇਹ ਭਾਰਤ ਸਰਕਾਰ ਦੀ ਨੀਤੀ ਨਹੀਂ ਹੈ, ਪਰ ਜੇਕਰ ਉਹ ਸਾਡੇ ਨਾਲ ਸੰਬੰਧਿਤ ਜਾਣਕਾਰੀ ਸਾਂਝੀ ਕਰਨ ਲਈ ਤਿਆਰ ਹਨ, ਤਾਂ ਅਸੀਂ ਇਸ ‘ਤੇ ਗੌਰ ਕਰਨ ਲਈ ਤਿਆਰ ਹਾਂ।