Orbit Bus: ਮਾਨ ਸਰਕਾਰ ‘ਚ ਬਾਦਲਾਂ ਦੀਆਂ ਬੱਸਾਂ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ, ਔਰਬਿਟ ਬੱਸਾਂ ਵੀ ਸ਼ਾਮਲ

0
165

Action against Orbit Buses – ਸੂਬੇ ਦੀ ‘ਆਪ’ ਸਰਕਾਰ ਦੀ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਬੱਸਾਂ ਖ਼ਿਲਾਫ਼ ਹੁਣ ਤਕ ਦੀ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪਿਛਲੀ ਸਰਕਾਰ ਵੇਲੇ ਰਾਜਾ ਵੜਿੰਗ ਨੇ ਬਾਦਲ ਪਰਿਵਾਰ ਦੀਆਂ ਬੱਸਾਂ

Orbit Bus Punjab: ਪੰਜਾਬ ਵਿੱਚ ਪ੍ਰਾਈਵੇਟ ਬੱਸਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਵਿੱਚ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ 39 ਬੱਸਾਂ ਖਿਲਾਫ਼ ਇਹ ਕਾਰਵਾਈ ਹੋਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਬਠਿੰਡਾ ਆਰਟੀਏ ਸਕੱਤਰ ਨੇ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਡੀਟੀਸੀ ਤੇ ਔਰਬਿਟ ਸਮੇਤ ਅੱਠ ਕੰਪਨੀਆਂ ਦੇ 39 ਪਰਮਿਟ ਰੱਦ ਕਰ ਦਿੱਤੇ ਹਨ।

ਇਹਨਾਂ ਡੱਬਵਾਲੀ ਟਰਾਂਸਪੋਰਟ ਦੇ 13 ਪਰਮਿਟ ਰੱਦ ਕੀਤੇ ਗਏ ਹਨ। ਇਸੇ ਤਰ੍ਹਾਂ ਔਰਬਿਟ ਦੇ 12 ਪਰਮਿਟ ਰੱਦ ਹੋਏ ਅਤੇ ਜੁਝਾਰ ਬੱਸ ਸਰਵਿਸ ਦੇ 7 ਪਰਮਿਟ ਤੇ ਨਿਊ ਦੀਪ ਬੱਸ ਕੰਪਨੀ ਦੇ 3 ਪਰਮਿਟ ਰੱਦ ਕੀਤੇ ਗਏ ਹਨ। ਇਸ ਸਬੰਧੀ ਆਰਟੀਏ ਸਕੱਤਰ ਬਠਿੰਡਾ ਨੇ ਫਿਰੋਜ਼ਪੁਰ, ਪਟਿਆਲਾ ਤੇ ਜਲੰਧਰ ਦੇ ਆਰਟੀਏ ਸਕੱਤਰਾਂ ਨੂੰ ਪੱਤਰ ਲਿਖਿਆ ਹੈ। ਪੱਤਰ ‘ਚ ਕਿਹਾ ਗਿਆ ਹੈ ਕਿ ਜਿਹੜੇ ਪਰਮਿਟ ਰੱਦ ਕੀਤੇ ਗਏ ਹਨ, ਉਨ੍ਹਾਂ ਨੂੰ ਆਪਣੇ ਦਫ਼ਤਰਾਂ ਅਧੀਨ ਤਿਆਰ ਕੀਤੇ ਜਾ ਰਹੇ ਟਾਈਮ ਟੇਬਲ ‘ਚ ਨਾ ਪਾਇਆ ਜਾਵੇ।

ਇਸ ਦੇ  ਨਾਲ ਹੀ ਜੀਐੱਮ ਪੀਆਰਟੀਸੀ ਫ਼ਰੀਦਕੋਟ, ਬਠਿੰਡਾ, ਬਰਨਾਲਾ ਤੇ ਬੁਢਲਾਡਾ ਨੂੰ ਪੱਤਰ ਲਿਖਿਆ ਗਿਆ ਹੈ ਕਿ ਇਨ੍ਹਾਂ ਪਰਮਿਟਾਂ ‘ਤੇ ਚੱਲਣ ਵਾਲੀਆਂ ਬੱਸਾਂ ਤੁਰੰਤ ਬੱਸ ਸਟੈਂਡ ‘ਤੇ ਰੋਕੀਆਂ ਜਾਣ। ਜਿਨ੍ਹਾਂ ਕੰਪਨੀਆਂ ਦੇ ਪਰਮਿਟ ਰੱਦ ਕੀਤੇ ਗਏ ਹਨ, ਉਨ੍ਹਾਂ ਦੇ ਮਾਲਕਾਂ ਨੂੰ ਹਦਾਇਤ ਹੈ ਕਿ ਉਹ ਰੱਦ ਕੀਤੇ ਪਰਮਿਟ ਦਫ਼ਤਰ ‘ਚ ਜਮ੍ਹਾਂ ਕਰਵਾਉਣ।

LEAVE A REPLY

Please enter your comment!
Please enter your name here