spot_imgspot_imgspot_imgspot_img

ਦੁਸਹਿਰੇ ਤੋਂ ਪਹਿਲਾਂ ਮਾਨ ਸਰਕਾਰ ਨੂੰ ਘੇਰਣ ਦੀ ਹੋਈ ਪੂਰੀ ਤਿਆਰੀ

Date:

ਫਾਇਰ ਬ੍ਰਿਗੇਡ ਵਿੱਚ ਸੇਵਾਵਾਂ ਨਿਭਾ ਰਹੇ ਕੱਚੇ ਕਾਮਿਆਂ ਨੇ ਵਿਭਾਗ ਵਿਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਹੁਣ 23 ਅਕਤੂਬਰ ਨੂੰ ਮੋਹਾਲੀ ਨੇੜੇ ਦੇਸੂ ਮਾਜਰਾ ਵਿਖੇ ਪੂਰੀ ਵਰਦੀ ਸਮੇਤ ਪੱਕੇ ਧਰਨੇ ਤੇ ਬੈਠਣ ਜਾ ਰਹੇ ਹਨ। ਇਸ ਸਬੰਧੀ  ਫਾਇਰ ਬ੍ਰਿਗੇਡ ਪਟਿਆਲਾ ਦੇ ਕੱਚੇ ਕਾਮਿਆਂ ਵੱਲੋਂ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਤਿਉਹਾਰਾਂ ਦਾ ਸੀਜ਼ਨ ਸਿਰ ਤੇ ਹੋਣ ਕਾਰਨ ਫਾਇਰ ਬ੍ਰਿਗੇਡ ਦੇ ਕੱਚੇ ਕਰਮਚਾਰੀਆਂ ਦਾ ਇਹ ਧਰਨਾ ਪੰਜਾਬ ਸਰਕਾਰ ਲਈ ਵੱਡੀ ਚੁਣੌਤੀ ਬਣ ਸਕਦਾ ਹੈ।

ਦਰਅਸਲ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਿੱਚ ਕੰਮ ਕਰਦੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਜਲੰਧਰ ਵਿਖੇ 21 ਫਰਵਰੀ ਨੂੰ ਦਿੱਤੇ ਗਏ ਧਰਨੇ ਤੋਂ ਬਾਅਦ ਉਥੋਂ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਨਾਲ 7 ਮਾਰਚ ਨੂੰ ਮੀਟਿੰਗ ਦਾ ਸਮਾਂ ਦਿੱਤਾ ਸੀ ਅਤੇ ਇਸੇ ਦੌਰਾਨ ਯੂਨੀਅਨ ਨੇ 6 ਮਾਰਚ ਨੂੰ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਵਿਖੇ ਧਰਨੇ ਦਾ ਐਲਾਨ ਕਰ ਦਿੱਤਾ ਤੇ ਉੱਚ ਅਧਿਕਾਰੀਆਂ ਵੱਲੋਂ ਯੁਨੀਅਨ ਦੇ ਆਗੂਆਂ ਨੂੰ 20 ਸੰਮੇਲਨ ਨੂੰ ਮੁੱਖ ਰਖਦੇ ਹੋਏ ਧਰਨਾ ਕੈਂਸਲ ਕਰਨ ਲਈ ਕਿਹਾ ਗਿਆ ਅਤੇ 30 ਮਾਰਚ ਨੂੰ ਸਰਕਟ ਹਾਊਸ ਜਲੰਧਰ ਵਿਖੇ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ।

ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਸਾਨੂੰ ਸਰਕਾਰ ਵੱਲੋਂ ਵਾਰ ਵਾਰ ਲਾਰੇ ਲਾ ਕੇ ਵਕਤ ਲੰਘਾਇਆ ਜਾ ਰਿਹਾ ਹੈ ਅਤੇ ਅਸੀਂ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਾਂ। ਯੂਨੀਅਨ ਆਗੂਆਂ ਨੇ ਕਿਹਾ ਕਿ ਸਾਨੂੰ ਪੱਕਾ ਧਰਨਾ ਲਗਾਉਣ ਲਈ ਸਰਕਾਰ ਨੇ ਮਜ਼ਬੂਰ ਕੀਤਾ ਹੈ ਤਿਉਹਾਰਾਂ ਦੇ ਸੀਜ਼ਨ ਵਿਚ ਜੋ ਨੁਕਸਾਨ ਹੋਵੇਗਾ ਉਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਆਗੂਆਂ ਨੇ ਕਿਹਾ ਕਿ ਹੁਣ ਪੰਜਾਬ ਦੇ ਸਾਰੇ ਸਟੇਸ਼ਨਾਂ ਦੇ ਕਰਮਚਾਰੀਆਂ ਵੱਲੋਂ 23 ਅਕਤੂਬਰ ਨੂੰ ਦੇਸੂ ਮਾਜਰਾ ਮੁਹਾਲੀ ਵਿਖੇ ਅਣਮਿਥੇ ਸਮੇਂ ਲਈ ਪੱਕਾ ਧਰਨਾ ਲਗਾਇਆ ਜਾਵੇਗਾ।

ਜੇਕਰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਦੀ ਹੋਵੇਗੀ ਅਤੇ ਮੰਗਾਂ ਮੰਨਣ ਉਪਰੰਤ ਹੀ ਸਾਡੇ ਵੱਲੋਂ ਧਰਨਾ ਚੁੱਕਿਆ ਜਾਵੇਗਾ।  ਮਹਿਕਮਾ ਫਾਇਰ ਬ੍ਰਿਗੇਡ ਵਿਚ ਪੰਜਾਬ ਭਰ ਵਿੱਚ 1300 ਦੇ ਕਰੀਬ ਕੱਚੇ ਕਾਮੇ ਆਊਟਸੋਰਸ ਅਤੇ ਕੰਟਰੈਕਟ ਉੱਤੇ ਸੇਵਾਵਾਂ ਨਿਭਾਅ ਰਹੇ ਹਨ ਲੰਘੇ ਮਹੀਨੇ ਪੰਜਾਬ ਸਰਕਾਰ ਵੱਲੋਂ ਇਹਨਾਂ ਕੱਚੇ ਕਾਮਿਆਂ ਨੂੰ ਅਣਗੌਲਿਆ ਕਰਦਿਆਂ ਮਹਿਕਮਾ ਫਾਇਰ ਬ੍ਰਿਗੇਡ ਵਿਚ 1317 ਫਾਇਰਮੈਨ ਅਤੇ ਡਰਾਈਵਰਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕਰਕੇ ਪੱਕੀ ਭਰਤੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related

ਸੀਰੀਆ ਘਰੇਲੂ ਯੁੱਧ: ਸੀਰੀਆ ਵਿੱਚ ਸਥਿਤੀ ਖਰਾਬ ਹੈ, ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਕੀਤਾ ਜਾਰੀ

ਸੀਰੀਆ ਘਰੇਲੂ ਯੁੱਧ: ਸੀਰੀਆ ਵਿੱਚ ਸਥਿਤੀ ਖਰਾਬ ਹੈ, ਵਿਦੇਸ਼...