ਨਿਹਾਲ ਸਿੰਘ ਵਾਲਾ: ਨੇੜਲੇ ਪਿੰਡ ਧੂੜਕੋਟ ਰਣਸੀਂਹ ਦੇ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਨੂੰ ਅੱਜ ਸਵੇਰੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਗੰਭੀਰ ਜਖਮੀ ਕਰ ਦਿੱਤਾ। ਉਸ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸਵੇਰੇ ਪੌਣੇ ਸੱਤ ਵਜੇ ਕਰੀਬ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਉਪਰ ਗੋਲੀਆਂ ਚਲਾ ਦਿੱਤੀਆਂ। ਬਿੰਦਰੂ ਕਬੱਡੀ ਦਾ ਨਾਮੀ ਖਿਡਾਰੀ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਸਰਪੰਚ ਦਾ ਉਮੀਦਵਾਰ ਵੀ ਹੈ।
ਕਬੱਡੀ ਖਿਡਾਰੀ ਹਰਵਿੰਦਰ ਬਿੰਦਰੂ ਨੂੰ ਮਾਰੀਆਂ ਗੋਲੀਆਂ
Date: