ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਮਮਾਲੇ ਵਿੱਚ ਪੰਜਾਬ ਪੁਲਿਸ ਵੱਲੋਂ ਹਾਲੇ ਤੱਕ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਿਸ ਦੀ ਢਿੱਲੀ ਕਾਰਗਜ਼ਾਰੀ ਖਿਲਾਫ਼ ਪੰਜਾਬ ਕਾਂਗਰਸ ਨੇ ਸਵਾਲ ਖੜ੍ਹੇ ਕੀਤੇ ਹਨ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ ਹੈ।
ਟਵੀਟ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਰੋਸਾ ਦਿੱਤਾ ਜਾਣ ਤੋਂ ਬਾਅਦ ਵੀ ਪੁਲਿਸ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖਿਲਾਫ਼ FIR ਦਰਜ ਨਹੀਂ ਕੀਤੀ। ਖੁਦਕੁਸ਼ੀ ਕਰਨ ਵਾਲੀ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੇ ਪਰਿਵਾਰ ਨੇ ਕਿਹਾ ਹੈ ਕਿ ਜਦੋਂ ਤੱਕ ਮੰਤਰੀ ਖਿਲਾਫ ਕਾਨੂੰਨੀ ਕਾਰਵਾਈ ਯਕੀਨੀ ਨਹੀਂ ਬਣਾਈ ਜਾਂਦੀ ਉਦੋਂ ਤੱਕ ਲਾਸ਼ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਜਿਸ ਕੋਲ ਗ੍ਰਹਿ ਵਿਭਾਗ ਵੀ ਹੈ, ਉਹ ਪੰਜਾਬ ਦੇ ਲੋਕਾਂ ਨੂੰ ਜਵਾਬਦੇਹ ਹੈ ਕਿ ਉਹ ਆਪਣੇ ਹੀ ਮੰਤਰੀ ਨੂੰ FIR ਵਿੱਚ ਸ਼ਾਮਲ ਕਰਨ ਵਿੱਚ ਕਿਉਂ ਨਾਕਾਮ ਰਿਹਾ।