spot_imgspot_imgspot_imgspot_img

ਮੁਕੇਸ਼ ਅੰਬਾਨੀ ਨੂੰ ਜਾਨ ਤੋਂ ਮਾਰਨ ਦੀ ਧਮਕੀ

Date:

ਮੁਕੇਸ਼ ਅੰਬਾਨੀ ਨੂੰ ਜਾਨ ਤੋਂ ਮਾਰਨ ਦੀ ਧਮਕੀ !

ਮੁੰਬਈ: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅੰਬਾਨੀ ਨੂੰ ਆਪਣੀ ਅਧਿਕਾਰਤ ਈਮੇਲ ਆਈਡੀ ’ਤੇ ਇਹ ਧਮਕੀ ਮਿਲੀ ਹੈ। ਈਮੇਲ ਭੇਜਣ ਵਾਲੇ ਨੇ ਕਿਹਾ ਹੈ ਕਿ ਉਸ ਕੋਲ ਭਾਰਤ ਵਿਚ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ, ਜੇ ਅੰਬਾਨੀ ਵਲੋਂ 20 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਗੋਲੀ ਮਾਰ ਦਿੱਤੀ ਜਾਵੇਗੀ। ਇਹ ਮੇਲ 27 ਅਕਤੂਬਰ ਨੂੰ ਭੇਜੀ ਗਈ ਸੀ। ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਨੇ ਮੁੰਬਈ ਦੇ ਗਾਮਦੇਵੀ ਥਾਣੇ ’ਚ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ’ਤੇ ਪੁਲੀਸ ਨੇ ਆਈਪੀਸੀ ਦੀ ਧਾਰਾ 387 ਅਤੇ 506 (2) ਤਹਿਤ ਮਾਮਲਾ ਦਰਜ ਕਰ ਲਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related