ਮੁਕੇਸ਼ ਅੰਬਾਨੀ ਨੂੰ ਜਾਨ ਤੋਂ ਮਾਰਨ ਦੀ ਧਮਕੀ !
ਮੁੰਬਈ: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅੰਬਾਨੀ ਨੂੰ ਆਪਣੀ ਅਧਿਕਾਰਤ ਈਮੇਲ ਆਈਡੀ ’ਤੇ ਇਹ ਧਮਕੀ ਮਿਲੀ ਹੈ। ਈਮੇਲ ਭੇਜਣ ਵਾਲੇ ਨੇ ਕਿਹਾ ਹੈ ਕਿ ਉਸ ਕੋਲ ਭਾਰਤ ਵਿਚ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ, ਜੇ ਅੰਬਾਨੀ ਵਲੋਂ 20 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਗੋਲੀ ਮਾਰ ਦਿੱਤੀ ਜਾਵੇਗੀ। ਇਹ ਮੇਲ 27 ਅਕਤੂਬਰ ਨੂੰ ਭੇਜੀ ਗਈ ਸੀ। ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਨੇ ਮੁੰਬਈ ਦੇ ਗਾਮਦੇਵੀ ਥਾਣੇ ’ਚ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ’ਤੇ ਪੁਲੀਸ ਨੇ ਆਈਪੀਸੀ ਦੀ ਧਾਰਾ 387 ਅਤੇ 506 (2) ਤਹਿਤ ਮਾਮਲਾ ਦਰਜ ਕਰ ਲਿਆ ਹੈ।