ਕੇਜਰੀਵਾਲ ਈਡੀ ਅੱਗੇ ਨਹੀਂ ਹੋਏ ਪੇਸ਼
ਨਵੀਂ ਦਿੱਲੀ : ਜਿਵੇਂ ਕਿ ਖ਼ਬਰ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿੱਚ ਗਿ੍ਰਫ਼ਤਾਰ ਕੀਤਾ ਜਾ ਸਕਦਾ ਹੈ ਪਰ ਕੇਜਰੀਵਾਲ ਈ.ਡੀ. ਪੇਸ ਨਹੀਂ ਹੋਏ। ਈਡੀ ਵੱਲੋਂ ਹੁਣ ਉਸ ਨੂੰ ਨਵੇਂ ਸਿਰੇ ਤੋਂ ਸੰਮਨ ਜਾਰੀ ਕੀਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸ੍ਰੀ ਕੇਜਰੀਵਾਲ ਨੇ ਜਾਂਚ ਏਜੰਸੀ ਨੂੰ ਪੱਤਰ ਲਿਖ ਕੇ ਭੇਜੇ ਨੋਟਿਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਅਤੇ ਦਾਅਵਾ ਕੀਤਾ ਕਿ ਨੋਟਿਸ ‘ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਤਿ’ ਹੈ। ਜ਼ਿਕਰਯੋਗ ਹੈ ਕਿ ਕਿ ਸ੍ਰੀ ਕੇਜਰੀਵਾਲ ਮੱਧ ਪ੍ਰਦੇਸ਼ ਦੇ ਸਿੰਗਰੌਲੀ ਦਾ ਦੌਰਾ ਕਰਨਗੇ, ਜਿੱਥੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਰੋਡ ਸੋਅ ‘ਚ ਹਿੱਸਾ ਲੈਣਗੇ।