spot_imgspot_imgspot_imgspot_img

ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਰਾਜਪਾਲ ਨੇ ਬਿੱਲਾਂ ਨੂੰ ਲੈ ਕੇ ਲਿਆ ਫੈਸਲਾ

Date:

ਚੰਡੀਗੜ੍ਹ – ਮਾਨ ਸਰਕਾਰ ਵੱਲੋਂ ਪਿਛਲੇ ਮਹੀਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬੁਲਾ ਕੇ ਪੰਜਾਬ ਦੇ ਰਾਜਪਾਲ ਜੋ ਵਿਵਾਦ ਪੈਦਾ ਹੋਇਆ ਸੀ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਹੁਣ ਜਾਣਕਾਰੀ ਮਿਲੀ ਹੈ ਕਿ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 2 ਬਿੱਲਾਂ ਨੂੰ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ 3 ਦਿਨਾਂ ਬਾਅਦ 2 ਬਿੱਲਾਂ ਨੂੰ ਮਨਜ਼ੂਰੀ ਦੇਣ ਦੀ ਜਾਣਕਾਰੀ ਦਿੱਤੀ ਹੈ। ਵਿਧਾਨ ਸਭਾ ਵਿੱਚ ਮਨੀ ਬਿੱਲ ਪੇਸ਼ ਕਰਨ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਹੁੰਦੀ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਨੂੰ ਅਯੋਗ ਠਹਿਰਾਉਣ ਦਾ ਮੁੱਦਾ ਸੁਪਰੀਮ ਕੋਰਟ ਵਿੱਚ ਲਿਜਾਣ ਦੇ ਐਲਾਨ ਨਾਲ ਇਨ੍ਹਾਂ ਬਕਾਇਆ ਬਿੱਲਾਂ ਦਾ ਮੁੱਦਾ ਉਠਾਇਆ ਸੀ।

ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ 3 ਨਵੰਬਰ ਨੂੰ ਸੁਣਵਾਈ ਹੋਵੇਗੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ  ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ-2023 ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਹਿਲੇ ਬਿੱਲ ਦਾ ਉਦੇਸ਼ GST ਅਪੀਲੀ ਟ੍ਰਿਬਿਊਨਲ ਸਥਾਪਤ ਕਰਨ ਅਤੇ ਔਨਲਾਈਨ ਗੇਮਿੰਗ ‘ਤੇ ਟੈਕਸ ਲਗਾਉਣ ਲਈ ਰਾਹ ਪੱਧਰਾ ਕਰਨਾ ਹੈ। ਦੂਜੇ ਬਿੱਲ ਵਿੱਚ ਜਾਇਦਾਦ ਗਿਰਵੀ ਰੱਖਣ ‘ਤੇ ਸਟੈਂਪ ਡਿਊਟੀ ਲਗਾਉਣ ਦੀ ਵਿਵਸਥਾ ਹੈ।

ਰਾਜਪਾਲ ਨੇ ਤੀਜੇ ਬਿੱਲ ਬਾਰੇ ਕੁਝ ਨਹੀਂ ਕਿਹਾ ਹੈ। ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ-2023 ਅਜੇ ਵੀ ਰਾਜਪਾਲ ਦੇ ਵਿਚਾਰ ਅਧੀਨ ਹੈ। ਇਹ ਤਿੰਨੇ ਬਿੱਲ 20-21 ਅਕਤੂਬਰ ਦੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤੇ ਜਾਣੇ ਸਨ। ਪਰ, ਰਾਜਪਾਲ ਨੇ 3 ਮਨੀ ਬਿੱਲਾਂ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related

ਪੰਜਾਬ ਚ ਜਲਦ ਬਦਲ ਜਾਵੇਗਾ ਮੌਸਮ,ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਚ ਜਲਦ ਬਦਲ ਜਾਵੇਗਾ ਮੌਸਮ,ਵਿਭਾਗ ਨੇ ਜਾਰੀ ਕੀਤਾ...

ਗਰੈਂਡਮਾਸਟਰ ਨੂੰ ਹਰਾਉਣ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣਿਆ ਕਪਿਲ

ਗਰੈਂਡਮਾਸਟਰ ਨੂੰ ਹਰਾਉਣ ਵਾਲਾ ਸਭ ਤੋਂ ਘੱਟ ਉਮਰ ਦਾ...