ਬੱਚਿਆਂ ਤੇ ਬਜ਼ੁਰਗਾਂ ਲਈ ਅਲਰਟ! ਸਕੂਲ ਬੰਦ, ਨਿਰਮਾਣ ਕਾਰਜ ਰੋਕੇ

0
130

Air Pollution: ਅਗਲੇ ਦਿਨ ਬੱਚਿਆਂ ਤੇ ਬਜ਼ੁਰਗਾਂ ਲਈ ਚੇਤਾਵਨੀ ਹੈ। ਅਚਾਨਕ ਹਵਾ ਪ੍ਰਦੂਸ਼ਨ ਵਧਣ ਕਾਰਨ ਸਾਹ ਨਾਲ ਸਬੰਧਤ ਬਿਮਾਰੀਆਂ ਵਧ ਸਕਦੀਆਂ ਹਨ। ਸਿਹਤ ਮਾਹਿਰਾਂ ਨੇ ਚੌਕਸ ਕੀਤਾ ਹੈ ਕਿ ਇਸ ਨਾਲ ਬੱਚਿਆਂ ਤੇ ਬਜ਼ੁਰਗਾਂ ਵਿੱਚ ਦਮੇ ਤੇ ਫੇਫੜਿਆਂ ਨਾਲ ਸਬੰਧਤ ਸਮੱਸਿਆਵਾਂ ਵਧ ਸਕਦੀਆਂ ਹਨ। ਇਸ ਦੇ ਨਾਲ ਦਿੱਲੀ ਸਰਕਾਰ ਨੇ ਸਖਤ ਕਦਮ ਉਠਾਏ ਹਨ। ਸਰਕਾਰ ਵੱਲੋਂ ਸਕੂਲ ਬੰਦ ਕਰਨ ਦੇ ਨਾਲ ਹੀ ਨਿਰਮਾਣ ਕਾਰਜਾਂ ‘ਤੇ ਰੋਕ ਲਾ ਦਿੱਤੀ ਹੈ।

ਦੱਸ ਦਈਏ ਕਿ ਦਿੱਲੀ ’ਚ ਹਵਾ ਪ੍ਰਦੂਸ਼ਣ ’ਚ ਲਗਾਤਾਰ ਹੋ ਰਹੇ ਵਾਧੇ ਕਾਰਨ ਸਰਕਾਰੀ ਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਦੋ ਦਿਨਾਂ ਲਈ ਬੰਦ ਕਰ ਦਿੱਤੇ ਗਏ ਹਨ। ਇਹ ਐਲਾਨ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ। ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਅਗਲੇ ਦਿਨਾਂ ’ਚ ਪ੍ਰਦੂਸ਼ਣ ਹੋਰ ਵਧਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਸਰਕਾਰ ਨੇ ਐਨਸੀਆਰ ਵਿੱਚ ਗੈਰ ਜ਼ਰੂਰੀ ਨਿਰਮਾਣ ਕਾਰਜਾਂ ’ਤੇ ਰੋਕ ਲਗਾ ਦਿੱਤੀ ਹੈ। ਦਿੱਲੀ ਦੇ ਕਈ ਹਿੱਸਿਆਂ ਵਿੱਚ ਹਵਾ ਬਹੁਤ ਪ੍ਰਦੂਸ਼ਤਿ ਹੋ ਕੇ ‘ਗੰਭੀਰ’ ਸ਼੍ਰੇਣੀ ਵਿਚ ਪਹੁੰਚ ਗਈ ਹੈ। ਸ਼ਹਿਰ ਵਿੱਚ ਲਗਾਤਾਰ ਤੀਜੇ ਦਿਨ ਵੀ ਧੂੰਆਂ ਛਾਇਆ ਰਿਹਾ।

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਧੇ ਕਾਰਨ ਵਿਗਿਆਨੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ ਦੋ ਹਫ਼ਤਿਆਂ ਦੌਰਾਨ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਪ੍ਰਦੂਸ਼ਣ ਦਾ ਪੱਧਰ ਵਧੇਗਾ। ਇਹ ਚਿੰਤਾਜਨਕ ਹੈ ਕਿਉਂਕਿ ਕਈ ਖੇਤਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਪਹਿਲਾਂ ਹੀ 400 ਤੋਂ ਵੱਧ ਹੈ।

LEAVE A REPLY

Please enter your comment!
Please enter your name here