ਪਾਕਿਸਤਾਨ ਵਿੱਚ ਬੰਬ ਧਮਾਕਾ ਦੌਰਾਨ 5 ਹਲਾਕ
ਇਸਲਾਮਾਬਾਦ : ਪਾਕਿਸਤਾਨ ’ਚ ਅਫਗਾਨੀਸਤਾਨੀਆਂ ਉੱਤੇ ਕਾਰਵਾਈ ਦੇ ਚੱਲਦੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਬੰਬ ਧਮਾਕੇ ਦੀ ਖ਼ਬਰ ਮਿਲੀ ਹੈ। ਸੂਤਰਾਂ ਅਨੁਸਾਰ ਨੂੰ ਧਮਾਕੇ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 24 ਹੋਰ ਜ਼ਖ਼ਮੀ ਹੋ ਗਏ। ਡੇਰਾ ਇਸਮਾਈਲ ਖਾਨ ਸ਼ਹਿਰ ਵਿੱਚ ਪੁਲੀਸ ਗਸਤ ਦੇ ਨੇੜੇ ਇਹ ਬੰਬ ਧਮਾਕਾ ਹੋਇਆ। ਜ਼ਿਲ੍ਹਾ ਪੁਲੀਸ ਅਧਿਕਾਰੀ ਅਬਦੁਰ ਰਊਫ ਕੈਸਰਾਨੀ ਨੇ ਦੱਸਿਆ ਕਿ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਪੁਲੀਸ ਮੁਲਾਜਮਾਂ ਸਮੇਤ 24 ਹੋਰ ਜਖਮੀ ਹੋ ਗਏ। ਖੈਬਰ ਪਖਤੂਨਖਵਾ ਸਰਕਾਰ ਨੇ ਇਸ ਧਮਾਕੇ ਦੀ ਨਿੰਦਾ ਕੀਤੀ ਹੈ ਅਤੇ ਇਸ ਨੂੰ ਕਾਇਰਤਾ ਅਤੇ ਨਸਲਵਾਦ ਦੀ ਕਾਰਵਾਈ ਕਰਾਰ ਦਿੱਤਾ ਹੈ।