spot_imgspot_imgspot_imgspot_img

ਧਾਮੀ ਹੋਣਗੇ ਐਸ.ਜੀ.ਪੀ.ਸੀ. ਦੇ ਮੁੜ ਉਮੀਦਵਾਰ

Date:

ਧਾਮੀ ਹੋਣਗੇ ਐਸ.ਜੀ.ਪੀ.ਸੀ. ਦੇ ਮੁੜ ਉਮੀਦਵਾਰ
ਅੰਮਿ੍ਰਤਸਰ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਤਿਸਰ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਵਾਸਤੇ 8 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਾਸਤੇ ਸ੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਦੇ ਉਮੀਦਵਾਰ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ। ਸ੍ਰੀ ਧਾਮੀ ਇਸ ਵੇਲੇ ਵੀ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਹਨ ਉਹ ਪਿਛਲੇ ਦੋ ਸਾਲਾਂ ਤੋਂ ਸਿੱਖ ਸੰਸਥਾ ਦੇ ਪ੍ਰਧਾਨ ਹਨ। ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣੀ ਪਾਰਟੀ ਵੱਲੋਂ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਉਮੀਦਵਾਰ ਐਲਾਨਿਆ ਹੈ। ਪਾਰਟੀ ਵੱਲੋਂ ਇਸ ਸਬੰਧ ਵਿੱਚ ਕੀਤੀ ਮੀਟਿੰਗ ਵਿੱਚ ਵਧੇਰੇ ਸ੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਐਡਵੋਕੇਟ ਧਾਮੀ ਦੇ ਕੰਮਕਾਜ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ, ਜਿਸ ਕਾਰਨ ਇਸ ਸਾਲ ਵੀ ਉਹ ਹੀ ਪਾਰਟੀ ਦੀ ਪਸੰਦ ਰਹਿਣਗੇ। ਸ੍ਰੀ ਧਾਮੀ ਸ੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਅਹੁਦੇ ’ਤੇ ਵੀ ਰਹਿ ਚੁੱਕੇ ਹਨ। ਉਹ ਵਕੀਲ ਹਨ ਅਤੇ ਲੰਮੇ ਸਮੇਂ ਤੋਂ ਸਿੱਖ ਸੰਸਥਾ ਦੇ ਮੈਂਬਰ ਵੀ ਹਨ। ਇਸ ਦੌਰਾਨ ਉਨ੍ਹਾਂ ਨੇ ਇਹ ਐਕਸ ’ਤੇ ਪੋਸਟ ਰਾਹੀਂ ਮੁੜ ਉਮੀਦਵਾਰ ਬਣਾਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ ਹੈ। ਅਜਿਹਾ ਕਈ ਦਹਾਕਿਆਂ ਬਾਅਦ ਹੋਇਆ ਹੈ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਸ੍ਰੋਮਣੀ ਕਮੇਟੀ ਦੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਪਹਿਲਾਂ ਕੀਤਾ ਹੋਵੇ। ਨਹੀਂ ਤਾਂ ਐਨ ਆਖਰੀ ਮੌਕੇ ’ਤੇ ਹੀ ਪਰਚੀ ਰਾਹੀ ਪ੍ਰਧਾਨ ਅਤੇ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੁੰਦਾ ਹੈ। ਦੂਜੇ ਪਾਸੇ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਡਸਾ ਵੱਲੋਂ ਵੀ ਅੱਜ ਵਿਰੋਧੀ ਧਿਰ ਦੇ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ, ਜਿਸ ਤੋਂ ਸਪਸਟ ਹੈ ਕਿ 8 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿੱਚ ਪ੍ਰਧਾਨ ਦੀ ਚੋਣ ਵੋਟ ਪਰਚੀ ਪ੍ਰਣਾਲੀ ਰਾਹੀਂ ਹੋਵੇਗੀ।

 

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related