ਮੀਤ ਹੇਅਰ ਤੇ ਗੁਰਵੀਨ ਕੌਰ ਨਾਲ ਵਿਆਹ ਬੰਧਨ ’ਚ ਬੱਝੇ

0
134

ਮੀਤ ਹੇਅਰ ਤੇ ਗੁਰਵੀਨ ਕੌਰ ਨਾਲ ਵਿਆਹ ਬੰਧਨ ’ਚ ਬੱਝੇਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਡਾਕਟਰ ਗੁਰਵੀਨ ਕੌਰ ਨਾਲ ਵਿਆਹ ਕਰਵਾ ਲਿਆ। ਵਿਆਹ ਦੀ ਰਸਮ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਈ। 33 ਸਾਲਾ ਹੇਅਰ ਬਰਨਾਲਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਭਗਵੰਤ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਹਨ। ਖੇਡਾਂ ਤੋਂ ਇਲਾਵਾ ਹੇਅਰ ਕੋਲ ਜਲ ਸਰੋਤ, ਜਮੀਨ ਅਤੇ ਪਾਣੀ ਦੀ ਸੰਭਾਲ, ਖਾਣਾਂ ਅਤੇ ਭੂ-ਵਿਗਿਆਨ ਅਤੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਮਹਿਕਮੇ ਹਨ। ਡਾ. ਗੁਰਵੀਨ ਕੌਰ ਪੇਸੇ ਤੋਂ ਰੇਡੀਓਲੋਜਿਸਟ ਹੈ। ਉਨ੍ਹਾਂ ਦਾ ਪਰਿਵਾਰ ਉੱਤਰ ਪ੍ਰਦੇਸ ਦੇ ਮੇਰਠ ਵਿੱਚ ਰਹਿੰਦਾ ਹੈ। ਹੇਅਰ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਵਿਆਹ ਕਰਵਾਉਣ ਵਾਲੇ ਤੀਜੇ ਮੰਤਰੀ ਹਨ। ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਸੀ। ਇਸ ਸਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਆਹ ਆਈਪੀਐੱਸ ਅਧਿਕਾਰੀ ਡਾਕਟਰ ਜੋਤੀ ਯਾਦਵ ਨਾਲ ਹੋਇਆ।

LEAVE A REPLY

Please enter your comment!
Please enter your name here