ਪਠਾਨਕੋਟ ‘ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ

0
138

ਪਠਾਨਕੋਟ : ਇੱਥੇ ਅੱਜ ਪਠਾਨਕੋਟ ਤੋਂ ਸੁਜਾਨਪੁਰ ਰੋਡ ’ਤੇ ਟੈਂਕ ਚੌਂਕ ਨੇੜੇ ਸਵੇਰੇ 8.20 ਵਜੇ ਦੇ ਕਰੀਬ ਇਕ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸਕੂਲ ਦੇ ਬੱਚਿਆਂ ਨੂੰ ਲਿਜਾ ਰਹੀ ਤੇਜ਼ ਰਫ਼ਤਾਰ ਬੱਸ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਸੰਤੁਲਨ ਵਿਗੜਨ ਕਾਰਨ ਪਲਟ ਗਈ।

ਇਸ ਕਾਰਨ ਉੱਥੇ ਦਹਿਸ਼ਤ ਦਾ ਮਾਹੌਲ ਬਣ ਗਿਆ। ਬੱਸ ਪੂਰੀ ਤਰ੍ਹਾਂ ਬੱਚਿਆਂ ਨਾਲ ਭਰੀ ਹੋਈ ਸੀ। ਬੱਸ ਪਲਟਣ ਨਾਲ ਇਸ ‘ਚ ਸਵਾਰ ਬੱਚਿਆਂ ਦੀਆਂ ਚੀਕਾਂ ਨਾਲ ਰਾਹਗੀਰ ਤੁਰੰਤ ਰੁਕੇ ਅਤੇ ਉਨ੍ਹਾਂ ਵਲੋਂ ਬੱਚਿਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਗਿਆ।

ਇਸ ਹਾਦਸੇ ‘ਚ ਕਿਸੇ ਵੀ ਬੱਚੇ ਨੂੰ ਗੰਭੀਰ ਸੱਟ ਨਹੀਂ ਲੱਗੀ ਹੈ। ਬੱਸ ’ਤੇ ਨਾ ਤਾਂ ਸਕੂਲ ਦਾ ਨਾਂ ਸੀ ਅਤੇ ਨਾ ਹੀ ਜ਼ਰੂਰੀ ਹਦਾਇਤਾਂ ਦੀ ਪਾਲਣਾ ਕੀਤੀ ਗਈ ਸੀ ਅਤੇ ਦੇਖਣ ‘ਚ ਵੀ ਬੱਸ ਬਹੁਤ ਪੁਰਾਣੀ ਲੱਗ ਰਹੀ ਸੀ।

LEAVE A REPLY

Please enter your comment!
Please enter your name here