ਦਿੱਲੀ ਇੱਕ ਇਮਾਰਤ ਨੂੰ ਅੱਗ ਲੱਗਣ ਕਾਰਨ ਔਰਤ ਦੀ ਮੌਤ
ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਸਕਰਪੁਰ ਵਿਚ ਦੇਰ ਰਾਤ ਇਮਾਰਤ ਵਿਚ ਲੱਗੀ ਭਿਆਨਕ ਅੱਗ ਵਿਚ 40 ਸਾਲਾ ਔਰਤ ਦੀ ਮੌਤ ਹੋ ਗਈ, ਜਦਕਿ 25 ਵਿਅਕਤੀਆਂ ਨੂੰ ਬਚਾਲ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਇਮਾਰਤ ਦੇ ਪਾਰਕਿੰਗ ਏਰੀਏ ਤੋਂ ਸੁਰੂ ਹੋਈ ਅਤੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਔਰਤ ਦੀ ਮੌਤ ਹੋ ਗਈ, ਜਦਕਿ ਦਿੱਲੀ ਫਾਇਰ ਸਰਵਿਸ ਨੇ 25 ਵਿਅਕਤੀਆਂ ਅਤੇ ਦੋ ਪਾਲਤੂ ਜਾਨਵਰਾਂ ਨੂੰ ਬਚਾਇਆ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੇ ਆਪਣੇ ਆਪ ਨੂੰ ਬਚਾਉਣ ਲਈ ਖਿੜਕੀਆਂ ਤੋਂ ਛਾਲ ਮਾਰ ਦਿੱਤੀ।