ਮੁੱਖ ਮੰਤਰੀ ਪੰਜਾਬ ਵੱਲੋਂ ਲੁਧਿਆਣਾ ’ਚ ਨਸ਼ਾ ਵਿਰੋਧੀ ਸਾਈਕਲ ਰੈਲੀ
ਲੁਧਿਆਣਾ : ਪੰਜਾਬ ਵਿੱਚ ਨਸ਼ੇ ਕਾਰਨ ਬੁਰਾ ਹਾਲ ਹੈ। ਇਸ ਦੇ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਲੁਧਿਆਣਾ ਦੇ ਪੁਲੀਸ ਕਮਿਸਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੈਂਪਸ ਤੋਂ ਸੁਰੂ ਹੋਈ ਇਸ ਰੈਲੀ ਲਈ 25 ਹਜਾਰ ਲੋਕਾਂ ਨੇ ਰਜਿਸਟ੍ਰੇਸਨ ਕਰਵਾਈ ਹੈ। ਸ੍ਰੀ ਸਿੱਧੂ ਨੇ ਦਾਅਵਾ ਕੀਤਾ ਕਿ ਇਹ ਦੇਸ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਹੈ, ਜੋ ਨਸਅਿਾਂ ਨਾਲ ਹੋਣ ਵਾਲੇ ਨੁਕਸਾਨ ਦੇ ਖਲਿਾਫ ਕੀਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦੂਰੀ ਤੱਕ ਸਾਈਕਲ ਵੀ ਚਲਾਇਆ। ਸ੍ਰੀ ਮਾਨ ਨੇ ਉਥੇ ਮੌਜੂਦ ਲੋਕਾਂ ਨੂੰ ਦੱਸਿਆ ਕਿ ਇਹ ਰੈਲੀ ਸਹੀਦ ਕਰਤਾਰ ਸਿੰਘ ਸਰਾਭਾ ਦੇ ਸਹੀਦੀ ਦਿਹਾੜੇ ਮੌਕੇ ਕੀਤੀ ਗਈ ਹੈ।