spot_imgspot_imgspot_imgspot_img

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਸਿੱਖ ਸੰਸਥਾ ਨੂੰ ਮਜਬੂਤ ਕਰਨ ਦਾ ਸੱਦਾ

Date:

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਸਿੱਖ ਸੰਸਥਾ ਨੂੰ ਮਜਬੂਤ ਕਰਨ ਦਾ ਸੱਦਾ

ਅੰਮਿ੍ਰਤਸਰ : ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸਿੱਖ ਸੰਸਥਾ ਨੂੰ ਮਜਬੂਤ ਕਰਨ ਦਾ ਸੱਦਾ ਦਿੱਤਾ ਗਿਆ।
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਉਪਰੰਤ ਪਾਵਨ ਹੁਕਮਨਾਮਾ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਤੀ ਲਈ ਕੌਮ ਦੇ ਵਡੇਰਿਆਂ ਨੇ ਅਨੇਕਾਂ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫਤਾਂ ਸਮੇਂ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਦੁਨੀਆ ਵਿੱਚ ਬਹੁਤ ਸਾਰੇ ਧਰਮ ਹਨ ਪਰ ਕਿਸੇ ਵੀ ਧਰਮ ਕੋਲ ਸ਼੍ਰੋਮਣੀ ਕਮੇਟੀ ਜਿਹੀ ਚੁਣੀ ਹੋਈ ਧਾਰਮਿਕ ਸੰਸਥਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਇਸ ਸਿਰਮੌਰ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਦਿਆਂ ਸੰਸਥਾ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਾ ਸਮੇਂ ਦੀ ਵੱਡੀ ਲੋੜ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਸੰਬੋਧਨ ਕੀਤਾ ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸ਼ਾਹਬਾਜ਼ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related

Pro-Palestinian Protests Spark Tensions in Washington Amid Israel-Hamas Conflict

Pro-Palestinian Protests Spark Tensions in Washington Amid Israel-Hamas Conflict Political...

BRO is allegedly using substandard materials in the construction of protection wall near Tragbal

BRO is allegedly using substandard materials in the construction...

MVD Bandipora Launches Major Traffic Enforcement Drive on Srinagar Highway*

MVD Bandipora Launches Major Traffic Enforcement Drive on Srinagar...

🕊️ FINAL FAREWELL: Remembering Hero Fire Chief Corey Comperatore 🕊️

  🕊️ FINAL FAREWELL: Remembering Hero Fire Chief Corey Comperatore...