ਮੂਸੇਵਾਲਾ ਦੇ ਪਿਤਾ ਦਾ ਦਿੱਲੀ ਜੇਲ੍ਹ ਅਧਿਕਾਰੀਆਂ ’ਤੇ ਦੋਸ
ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਿੱਲੀ ਜੇਲ੍ਹ ਅਧਿਕਾਰੀਆਂ ‘ਤੇ ਗੰਭੀਰ ਦੋਸ ਲਾਏ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਗੈਂਗਸਟਰ ਲਾਰੈਂਸ ਬਿਸਨੋਈ ਨੇ ਜੇਲ੍ਹ ਵਿੱਚ ਸਹੂਲਤਾਂ ਲੈਣ ਦੇ ਬਦਲੇ ਅਧਿਕਾਰੀਆਂ ਨੂੰ ਫਿਰੌਤੀ ਦਿੱਤੀ ਹੋਵੇ। ਇਸੇ ਲਈ ਉਸ ਨੇ ਦਿੱਲੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਸ਼ਿ ਰਚੀ। ਉਨ੍ਹਾਂ ਨੂੰ ਸੱਕ ਹੈ ਕਿ ਜੇਲ੍ਹ ਪ੍ਰਸਾਸਨ ਨੇ ਇਸ ਕਤਲੇਆਮ ਦੀ ਸਾਜਸ਼ਿ ਰਚਣ ਵਿੱਚ ਲਾਰੈਂਸ ਦੀ ਮਦਦ ਕੀਤੀ ਸੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਏਜੰਸੀਆਂ ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ। ਬਲਕੌਰ ਸਿੰਘ ਨੇ ਅੱਜ ਸੋਸਲ ਮੀਡੀਆ ‘ਤੇ ਲਿਖਿਆ ਹੈ ਕਿ ਸੀਬੀਆਈ ਨੇ ਖੁਲਾਸਾ ਕੀਤਾ ਹੈ ਕਿ ਜੇਲ੍ਹ ਦੇ ਸਾਬਕਾ ਡੀਜੀਪੀ ਅਤੇ ਜੇਲ੍ਹ ਮੰਤਰੀ ਨੇ ਜੇਲ੍ਹਾਂ ਵਿੱਚ ਅਪਰਾਧੀਆਂ ਨੂੰ ਸਹੂਲਤਾਂ ਦੇਣ ਦੇ ਬਦਲੇ ਪੈਸੇ ਵਸੂਲੇ ਹਨ। ਸੀਬੀਆਈ ਦੇ ਇਸ ਖੁਲਾਸੇ ਤੋਂ ਬਾਅਦ ਕੀ ਸਾਨੂੰ ਅਪਰਾਧੀਆਂ, ਅਫਸਰਾਂ ਅਤੇ ਸਿਆਸਤਦਾਨਾਂ ਵਿਚਕਾਰ ਸਬੰਧਾਂ ਨੂੰ ਬੇਨਕਾਬ ਕਰਨ ਲਈ ਹਾਲੇ ਵੀ ਸਬੂਤਾਂ ਦੀ ਲੋੜ ਹੈ? ਉਨ੍ਹਾਂ ਕਿਹਾ ਕਿ ਅੱਜ ਸਿੱਧੂ ਦੀ ਮੌਤ ਨੂੰ 536 ਦਿਨ ਹੋ ਗਏ ਹਨ ਪਰ ਪਰਿਵਾਰ ਅਤੇ ਪ੍ਰਸੰਸਕਾਂ ਨੂੰ ਇਨਸਾਫ ਨਹੀਂ ਮਿਲਿਆ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਹੋਏ ਡੇਢ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਉਸ ਦੇ ਪੁੱਤਰ ਦਾ ਕਤਲ ਕਰਨ ਵਾਲੇ ਗੈਂਗਸਟਰ ਲਾਰੈਂਸ ਅਤੇ ਉਸ ਦੇ ਸਾਥੀਆਂ ਨੂੰ ਸਜਾ ਨਹੀਂ ਮਿਲੀ। ਸਿੱਧੂ ਦੇ ਪ੍ਰਸੰਸਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਆਰ ਸਦਕਾ ਹੀ ਪਰਿਵਾਰ ਇਸ ਦੁੱਖ ਦੀ ਘੜੀ ਦਾ ਸਾਹਮਣਾ ਕਰ ਸਕਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਦਿਨ-ਦਿਹਾੜੇ ਕਤਲ ਹੋ ਰਹੇ ਹਨ। ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਜੇ ਮੁੱਖ ਮੰਤਰੀ ਭਗਵੰਤ ਮਾਨ ਥੋੜੀ ਜਿਹੀ ਵੀ ਕੋਸਸਿ ਕਰਨ ਤਾਂ ਪੰਜਾਬ ਦੇ ਹਾਲਾਤ ਬਦਲ ਸਕਦੇ ਹਨ।
ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰ ਲਾਰੈਂਸ ਨੇ ਪੰਜਾਬ ਦੀ ਜੇਲ੍ਹ ਅੰਦਰ ਬੈਠ ਕੇ ਟੀਵੀ ਚੈਨਲ ਨੂੰ ਵੀਡੀਓ ਇੰਟਰਵਿਊ ਦਿੱਤੀ ਸੀ ਪਰ ਪੰਜਾਬ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੋਟਿਸ ਲੈਂਦਿਆਂ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ, ਉਸ ਦਾ ਪਰਿਵਾਰ ਇਸ ਦਾ ਸਵਾਗਤ ਕਰਦਾ ਹੈ, ਜੋ ਕੰਮ ਸਰਕਾਰ ਨੂੰ ਕਰਨਾ ਚਾਹੀਦਾ ਸੀ, ਉਹ ਹੁਣ ਅਦਾਲਤ ਵੱਲੋਂ ਕੀਤਾ ਜਾ ਰਿਹਾ ਹੈ।