ਦੋਆਬਾ ਵਾਸੀਆਂ ਲਈ ਖ਼ੁਸ਼ਖ਼ਬਰੀ

0
170

ਹੁਸ਼ਿਆਰਪੁਰ : ਅੱਜ ਦਾ ਦਿਨ ਦੋਆਬਾ ਵਾਸੀਆਂ ਲਈ ਖ਼ੁਸ਼ੀ ਭਰਿਆ ਦਿਨ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।

ਮੁੱਖ ਮੰਤਰੀ ਨੇ ਲਿਖਿਆ ਹੈ ਕਿ ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ‘ਚ ਵਿਕਾਸ ਦੀ ਨਵੀਂ ਇਬਾਰਤ ਵੱਜੋਂ ਜਾਣਿਆ ਜਾਵੇਗਾ। ਅੱਜ ਮੈਂ ਤੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਹੁਸ਼ਿਆਰਪੁਰ ਵਿਖੇ ‘ਵਿਕਾਸ ਕ੍ਰਾਂਤੀ ਰੈਲੀ’ ਕਰਨ ਜਾ ਰਹੇ ਹਾਂ।

ਜਿੱਥੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਇਲਾਕਿਆਂ ਲਈ 867 ਕਰੋੜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਾਂਗੇ। ਆਉਣ ਵਾਲੇ ਦਿਨਾਂ ‘ਚ ਇਸ ਤਰ੍ਹਾਂ ਦੀ ਵਿਕਾਸ ਕ੍ਰਾਂਤੀ ਦਾ ਗਵਾਹ ਪੂਰਾ ਪੰਜਾਬ ਬਣੇਗਾ। ਇਨਕਲਾਬ-ਜ਼ਿੰਦਾਬਾਦ।

 

LEAVE A REPLY

Please enter your comment!
Please enter your name here