ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸਰਦ ਰੁੱਤ ਸੈਸ਼ਨ 28 ਤੋਂ…

0
140

ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸਰਦ ਰੁੱਤ ਸੈਸ਼ਨ 28 ਤੋਂ…

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 28 ਤੋਂ 29 ਨਵੰਬਰ ਤੱਕ ਚੱਲੇਗਾ। ਮੌਜੂਦਾ ਵਿਧਾਨ ਸਭਾ ਦਾ ਇਹ ਪੰਜਵਾਂ ਸੈਸਨ ਹੋਵੇਗਾ। ਰਾਜਪਾਲ ਵੱਲੋਂ ਪਿਛਲੇ ਹਫਤੇ ਬਜਟ ਸੈਸਨ ਨੂੰ ਮੁਲਤਵੀ ਕਰਨ ਤੋਂ ਬਾਅਦ ਸੈਸਨ ਬੁਲਾਇਆ ਜਾ ਰਿਹਾ ਹੈ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਵਿਧਾਨ ਸਭਾ ਵਿੱਚ ਪੰਜਾਬ ਵਿੱਤੀ ਜੰਿਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023, ਪੰਜਾਬ ਗੁੱਡਸ ਐਂਡ ਸਰਵਿਸਿਜ ਟੈਕਸ (ਸੋਧ) ਬਿੱਲ 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023 ਪੇਸ਼ ਕਰਨ ਦੀ ਸੰਭਾਵਨਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਯੂਨੀਵਰਸਿਟੀ ਵਿੱਚ ਨੌਂ ਨਵੀਆਂ ਆਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜ ਕੈਦੀਆਂ, ਜਿਨ੍ਹਾਂ ਦੀਆਂ ਸਜਾਵਾਂ ਪੂਰੀਆਂ ਹੋਣ ਦੇ ਨੇੜੇ ਹਨ ਅਤੇ ਜਿਨ੍ਹਾਂ ਨੇ ਚੰਗਾ ਵਿਵਹਾਰ ਕੀਤਾ ਸੀ, ਦੇ ਮਾਮਲੇ ਕੈਬਨਿਟ ਮੀਟਿੰਗ ਦੌਰਾਨ ਵਿਚਾਰੇ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਚਾਰ ਕੇਸਾਂ ਨੂੰ ਰੱਦ ਕਰ ਦਿੱਤਾ ਗਿਆ ਅਤੇ ਇੱਕ ਨੂੰ ਜਲਦੀ ਰਿਹਾਈ ਲਈ ਮਨਜੂਰੀ ਦਿੱਤੀ ਗਈ ਹੈ।

LEAVE A REPLY

Please enter your comment!
Please enter your name here