Highway ਰਹੇਗਾ ਅੱਜ ਬੰਦ

0
186

ਜਲੰਧਰ : ਜਲੰਧਰ ਵਾਸੀਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਅੱਜ ਜਲੰਧਰ ਦੇ ਧੰਨੋਵਾਲੀ ਫਾਟਕ ਨੇੜੇ ਗੰਨੇ ਦੇ ਰੇਟ ਵੱਧਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਸ ਸਮੇਂ ਤੱਕ ਧਰਨਾ-ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜਲੰਧਰ-ਲੁਧਿਆਣਾ ਹਾਈਵੇਅ ਦੀ ਇਕ ਸਾਈਡ ਨੂੰ ਬੰਦ ਕੀਤਾ ਜਾਵੇਗਾ। ਜੇਕਰ ਸਰਕਾਰ ਗੱਲ ਨਹੀਂ ਮੰਨਦੀ ਤਾਂ ਪੂਰੀ ਤਰ੍ਹਾਂ ਨਾਲ ਹਾਈਵੇਅ ਬੰਦ ਕਰ ਦਿੱਤਾ ਜਾਵੇਗਾ। ਇਸ ਸਬੰਧੀ ‘ਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਜ਼ਿਆਦਾ ਤੋਂ ਜ਼ਿਆਦਾ ਕਿਸਾਨਾਂ ਨੂੰ ਇਸ ਧਰਨੇ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

 

LEAVE A REPLY

Please enter your comment!
Please enter your name here