ਬਟਾਲਾ ‘ਚ ਵੱਡੀ ਵਾਰਦਾਤ

Crimeਬਟਾਲਾ 'ਚ ਵੱਡੀ ਵਾਰਦਾਤ

ਬਟਾਲਾ : ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਥਾਣਾ ਕਾਦੀਆਂ ਦੇ ਐੱਸ. ਐੱਚ. ਓ. ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਨਿੰਦਰ ਕੌਰ ਪਤਨੀ ਬਲਵਿੰਦਰਜੀਤ ਸਿੰਘ ਵਾਸੀ ਮੁਹੱਲਾ ਪ੍ਰਤਾਪ ਨਗਰ ਕਾਦੀਆਂ ਨੇ ਦੱਸਿਆ ਕਿ ਉਸ ਦਾ ਪਤੀ ਬਲਵਿੰਦਰਜੀਤ ਸਿੰਘ ਮਿਤੀ 20 ਨਵੰਬਰ ਨੂੰ ਸਵੇਰੇ 10 ਵਜੇ ਸਕੂਟਰੀ ’ਤੇ ਘਰੋਂ ਕੰਮ ਲਈ ਗਿਆ ਸੀ।

ਉਸ ਨੂੰ ਰੇਲਵੇ ਫਾਟਕ ਨੇੜੇ ਕਾਦੀਆਂ ਖਾਰਾ ਰੋਡ ’ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੇ ਆਪਣੇ ਪਤੀ ਨੂੰ ਇਲਾਜ ਲਈ ਕਾਦੀਆਂ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਹਾਲਤ ਵਿਗੜਨ ਕਾਰਨ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।ਉਸ ਨੇ ਦੱਸਿਆ ਕਿ 21 ਨਵੰਬਰ ਨੂੰ ਉਸ ਦੇ ਪਤੀ ਦੀ ਅੰਮ੍ਰਿਤਸਰ ਦੇ ਇਕ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ ਸੀ। ਪੁਲਸ ਨੇ ਨਿੰਦਰ ਕੌਰ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

 

Check out our other content

Check out other tags:

Most Popular Articles