ਇਸ ਜ਼ਿਲ੍ਹੇ ਦੇ ਸਕੂਲਾਂ ‘ਚ 25 ਨਵੰਬਰ ਨੂੰ ਛੁੱਟੀ ਦਾ ਐਲਾਨ!

0
238

ਜਲੰਧਰ : ਜਲੰਧਰ ‘ਚ 25 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਸ਼ਹਿਰ ‘ਚ ਸਰਕਾਰੀ/ਨਿੱਜੀ ਸਕੂਲਾਂ ਅਤੇ ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ 25 ਨਵੰਬਰ ਨੂੰ ਨਗਰ ਕੀਰਤਨ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਨੇ ਸ਼ਹਿਰ ‘ਚ ਰੂਟ ਡਾਇਵਰਟ ਪਲਾਨ ਜਾਰੀ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ/ਨਿੱਜੀ ਸਕੂਲਾਂ ਅਤੇ ਕਾਲਜਾਂ ‘ਚ 25 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

LEAVE A REPLY

Please enter your comment!
Please enter your name here