ਵਿੱਕੀ ਕੌਸ਼ਲ ਨੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

0
129

ਬਾਲੀਵੁੱਡ ਅਦਾਕਾਰਾ ਵਿੱਕੀ ਕੌਸ਼ਲ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਸੈਮ ਬਹਾਦਰ’ ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੇ ਹਨ। ਬੀਤੇ ਦਿਨੀਂ ਵਿੱਕੀ ਕੌਸ਼ਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਵਿੱਕੀ ਕੌਸ਼ਲ ਆਪਣੀ ਫ਼ਿਲਮ ਦੀ ਪੂਰੀ ਟੀਮ ਨਾਲ ਗੁਰੂ ਪਹੁੰਚੇ ਅਤੇ ਗੁਰੂ ਘਰ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਆਸ਼ੀਰਵਾਦ ਲਿਆ। ਦੱਸ ਦਈਏ ਕਿ ਇਸ ਦੌਰਾਨ ਵਿੱਕੀ ਕੌਸ਼ਲ ਨੇ ਇਲਾਹੀ ਬਾਣੀ ਦਾ ਆਨੰਦ ਮਾਣਿਆ ਤੇ ਕੀਰਤਨ ਸਰਵਨ ਕੀਤਾ। ਉੱਥੇ ਹੀ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਸ਼ਰਧਾਲੂਆਂ ਨੇ ਵਿੱਕੀ ਕੌਸ਼ਲ ਨਾਲ ਸੈਲਫੀਆਂ ਵੀ ਲਈਆਂ। ਇਸ ਦੌਰਾਨ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ‘ਚ ਉਹ ਗੁਰੂ ਘਰ ‘ਚ ਮੱਥਾ ਟੇਕਦੇ ਨਜ਼ਰ ਆ ਰਹੇ ਹਨ। ਦੱਸਣਯੋਗ ਹੈ ਕਿ 1971 ਦੀ ਭਾਰਤ-ਪਾਕਿਸਤਾਨ ਜੰਗ ਦੀ ਪਿੱਠਭੂਮੀ ’ਤੇ ਬਣੀ ਇਹ ਫ਼ਿਲਮ ਫੀਲਡ ਮਾਰਸ਼ਲ ਸੈਮ ਮਾਨੇਕਸ਼ਾਹ ਦੇ ਜੀਵਨ ਦੇ ਆਲੇ-ਦੁਆਲੇ ਘੁੰਮਦੀ ਹੈ। ਫ਼ਿਲਮ 1 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

 

 

LEAVE A REPLY

Please enter your comment!
Please enter your name here