ਕੈਨੇਡਾ ‘ਚ ਗੋਲੀਬਾਰੀ

Crimeਕੈਨੇਡਾ 'ਚ ਗੋਲੀਬਾਰੀ

ਮੱਧ ਕੈਨੇਡਾ ਦੀ ਰਾਜਧਾਨੀ ਮੈਨੀਟੋਬਾ ਦੇ ਵਿਨੀਪੈਗ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਜਾਣਕਾਰੀ ਸਥਾਨਕ ਪੁਲਿਸ ਨੇ ਦਿੱਤੀ। ਸਥਾਨਕ ਪੁਲਿਸ ਨੇ ਐਤਵਾਰ ਨੂੰ ਇੱਕ ਨਿਊਜ਼ ਰੀਲੀਜ਼ ਵਿੱਚ ਕਿਹਾ ਕਿ ਵਿਨੀਪੈਗ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਪੰਜ ਪੀੜਤਾਂ ਨੂੰ “ਬੰਦੂਕ ਦੀ ਗੋਲੀ ਲੱਗਣ ਵਰਗੀਆਂ ਸੱਟਾਂ ਦੇ ਨਾਲ” ਪਾਇਆ।

ਰੀਲੀਜ਼ ਵਿੱਚ ਕਿਹਾ ਗਿਆ ਹੈ ਕਿ ਇੱਕ ਬਾਲਗ ਪੁਰਸ਼ ਅਤੇ ਇੱਕ ਬਾਲਗ ਔਰਤ ਨੂੰ ਘਟਨਾ ਸਥਾਨ ‘ਤੇ ਮ੍ਰਿਤਕ ਘੋਸ਼ਿਤ ਕੀਤਾ ਗਿਆ, ਜਦੋਂ ਕਿ ਤਿੰਨ ਪੀੜਤਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਵਿੱਚੋਂ ਇੱਕ ਦੀ ਬਾਅਦ ਵਿੱਚ ਮੌਤ ਹੋ ਗਈ। ਦੋ ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਹੋਮੀਸਾਈਡ ਯੂਨਿਟ ਦੀ ਜਾਂਚ ਜਾਰੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪੀੜਤਾਂ ਦੀ ਪਛਾਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

 

Check out our other content

Check out other tags:

Most Popular Articles