ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਗੁਰਪੁਰਬ ਦੀਆਂ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਪੂਰੀ ਦੁਨੀਆ ‘ਚ ਹਰ ਧਰਮ ਦੇ ਲੋਕਾਂ ਵੱਲੋਂ ਸਤਿਕਾਰੇ ਜਾਂਦੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ, ਜਿਨ੍ਹਾਂ ਕਰਮ ਤੇ ਧਰਮ ਨੂੰ ਬਰਾਬਰ ਰੱਖਿਆ।
ਗੁਰੂ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਮੌਕੇ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। ਦੱਸਣਯੋਗ ਹੈ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
