ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ

0
186

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਦੁਪਹਿਰ 2 ਵਜੇ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਇਜਲਾਸ ਸਿਰਫ 2 ਦਿਨਾਂ ਲਈ ਸੱਦਿਆ ਗਿਆ ਹੈ। ਪਹਿਲੇ ਦਿਨ ਮਤਲਬ ਕਿ ਅੱਜ ਦੁਪਹਿਰ 2 ਵਜੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।

ਇਸ ਤੋਂ ਬਾਅਦ ਇਜਲਾਸ ਦੇ ਸ਼ਾਮ 5 ਵਜੇ ਤੱਕ ਚੱਲਣ ਦੀ ਉਮੀਦ ਹੈ। ਅਗਲੇ ਦਿਨ ਬੁੱਧਵਾਰ ਸਵੇਰੇ 10 ਵਜੇ ਇਜਲਾਸ ਸ਼ੁਰੂ ਹੋਵੇਗਾ। ਇਸ ਦੌਰਾਨ ਵੱਖ-ਵੱਖ ਬਿੱਲਾਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।

ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨੇ ਅਤੇ ਗੰਨਾ ਕਿਸਾਨਾਂ ਲਈ ਨਵੀਂ ਕੀਮਤ ‘ਤੇ ਸਦਨ ‘ਚ ਬਿਆਨ ਦੇ ਸਕਦੇ ਹਨ।

 

LEAVE A REPLY

Please enter your comment!
Please enter your name here