spot_imgspot_imgspot_imgspot_img

ਸਰਕਾਰੀ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ

Date:

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ‘ਚ ਹਰ ਵਰਗ ਦੇ ਵਿਦਿਆਰਥੀਆਂ ਨੂੰ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ‘ਤੇ ਅਕਾਲੀ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸਵਾਲ ਕੀਤਾ ਕਿ ਸ਼ਹੀਦ ਭਗਤ ਸਿੰਘ ਨਗਰ ‘ਚ 3 ਸਕੂਲਾਂ ‘ਚ ਅਧਿਆਪਕ ਹੀ ਨਹੀਂ ਹਨ। ਉਨ੍ਹਾਂ ਪੁੱਛਿਆ ਕਿ ਜੇਕਰ ਕੋਈ ਬੱਚਾ ਕਿਸੇ ਚੰਗੇ ਸਕੂਲ ‘ਚ ਜਾਣਾ ਚਾਹੁੰਦਾ ਹੈ ਤਾਂ ਉਸ ਲਈ ਕੀ ਬਜਟ ਰੱਖਿਆ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਇਸ ਦਾ ਜਵਾਬ ਦਿੰਦਿਆਂ ਕਿਹਾ ਕਿ ਮਾਰਚ, 2022 ਤੋਂ ਪਹਿਲਾਂ ਪੰਜਾਬ ਦੇ 20 ਹਜ਼ਾਰ ਸਕੂਲਾਂ ‘ਚੋਂ 3500 ਸਕੂਲਾਂ ‘ਚ ਅਧਿਆਪਕ ਹੀ ਨਹੀਂ ਸਨ ਜਾਂ ਸਿੰਗਲ ਅਧਿਆਪਕ ਸਨ, ਅੱਜ ਇਨ੍ਹਾਂ ਦੀ ਗਿਣਤੀ 600 ਤੋਂ ਘੱਟ ਰਹਿ ਗਈ ਹੈ ਅਤੇ ਮਾਰਚ, 2024 ਪੰਜਾਬ ਪੂਰੇ ਦੇਸ਼ ਦਾ ਪਹਿਲਾ ਸੂਬਾ ਹੋਵੇਗਾ, ਜਿੱਥੇ ਕੋਈ ਵੀ ਸਕੂਲ ਅਧਿਆਪਕ ਤੋਂ ਬਿਨਾਂ ਜਾਂ ਸਿੰਗਲ ਟੀਚਰ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਖੱਟਕੜ ਕਲਾਂ ਸਕੂਲ ਦਾ ਨਾਂ ਬਦਲ ਕੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸੁੱਖੀ ਦਾ ਸਕੂਲ ਬੰਗਾ ਵਿਖੇ ਹੈ, ਜੋ ਕਿ 1920 ‘ਚ ਬਣਿਆ ਸੀ ਅਤੇ ਕਰੋੜਾਂ ਰੁਪਿਆ ਖ਼ਰਚ ਕੇ ਬੰਗਾ ਦੇ ਸਕੂਲ ਆਫ ਐਮੀਨੈਂਸ ਨੂੰ ਸ਼ਾਨਦਾਰ ਬਣਾ ਰਹੇ ਹਾਂ। ਅਸੀਂ ਸਕੂਲ ਆਫ ਐਮੀਨੈਂਸ ‘ਚ ਰਿਜ਼ਰਵੇਸ਼ਨ ਪਾਲਿਸੀ ਲੈ ਕੇ ਆਏ ਹਾਂ, ਤਾਂ ਜੋ ਗਰੀਬ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਕਾਨਵੈਂਟ ਸਕੂਲ ਮੇਰੇ ਸਕੂਲ ਆਫ ਐਮੀਨੈਂਸ ਦੇ ਬੱਚਿਆਂ ਦਾ ਮੁਕਾਬਲਾ ਨਹੀਂ ਕਰ ਸਕਦਾ। ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜਿੱਥੇ 20 ਹਜ਼ਾਰ ਦੇ 20,000 ਸਕੂਲਾਂ ‘ਚ 31 ਮਾਰਚ, 2024 ਤੱਕ ਵਾਈ-ਫਾਈ ਲੱਗੇਗਾ ਅਤੇ 4 ਹਜ਼ਾਰ ਸਕੂਲਾਂ ‘ਚ ਇਹ ਲਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ 20 ਹਜ਼ਾਰ ਸਕੂਲਾਂ ‘ਚੋਂ 8 ਹਜ਼ਾਰ ਸਕੂਲਾਂ ਦੀ ਚਾਰਦੀਵਾਰੀ ਦਾ ਕੰਮ ਹੋ ਰਿਹਾ ਹੈ ਅਤੇ ਹਰ ਸਕੂਲ ‘ਚ ਕੋਈ ਨਾ ਕੋਈ ਕੰਮ ਚੱਲ ਰਿਹਾ ਹੈ।

 

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related