ਸਾਬਕਾ ਮੰਤਰੀ ਦੇ ਘਰ ED ਦਾ ਛਾਪਾ

0
115

ਅਮਲੋਹ : ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਵਿਖੇ ਘਰ ‘ਚ ਈ. ਡੀ. ਵੱਲੋਂ ਛਾਪੇਮਾਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਈ. ਡੀ. ਦੀ ਟੀਮ ਦਿਨ ਚੜ੍ਹਦਿਆਂ ਹੀ ਸਾਧੂ ਸਿੰਘ ਧਰਮਸੋਤ ਦੇ ਘਰ ਪਹੁੰਚ ਗਈ ਅਤੇ ਘਰ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਸਾਧੂ ਸਿੰਘ ਧਰਮਸੋਤ ਦੇ ਨਾਲ ਠੇਕੇਦਾਰ ਹਰਮੋਹਿੰਦਰ ਸਿੰਘ ਦੇ ਘਰ ਵੀ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਇਹ ਛਾਪੇਮਾਰੀ ਜੰਗਲਾਤ ਵਿਭਾਗ ‘ਚ ਦਰੱਖਤਾਂ ਨੂੰ ਕੱਟਣ ਤੋਂ ਬਾਅਦ ਵੇਚਣ ਦੇ ਦੋਸ਼ਾਂ ‘ਚ ਹੋਏ ਘਪਲੇ ਦੇ ਮਾਮਲੇ ‘ਚ ਕੀਤੀ ਗਈ ਹੈ।

ਇਸ ਦੌਰਾਨ ਈ. ਡੀ. ਵਲੋਂ ਕਈ ਦਸਤਾਵੇਜ਼ ਕਬਜ਼ੇ ‘ਚ ਲਏ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਾਧੂ ਸਿੰਘ ਧਰਮਸੋਤ ਦੇ ਘਰ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਸੀ।

LEAVE A REPLY

Please enter your comment!
Please enter your name here