spot_imgspot_imgspot_imgspot_img

ਅਵਤਾਰ ਸਿੰਘ ਖੰਡਾ ਨੂੰ ਲੈ ਕੇ ਵੱਡਾ ਖੁਲਾਸਾ

Date:

ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐੱਲ.ਐੱਫ.) ਦੇ ਮੁਖੀ ਅਤੇ ਅੰਮ੍ਰਿਤਪਾਲ ਸਿੰਘ ਦੇ ਹੈਂਡਲਰ ਅਵਤਾਰ ਸਿੰਘ ਖੰਡਾ ਦੀ ਮੌਤ ਨੂੰ ਲੈ ਕੇ ਇੱਕ ਫਿਰ ਸਵਾਲ ਖੜ੍ਹੇ ਹੋਣ ਲੱਗੇ ਹਨ। ਇਸ਼ਾਰਿਆਂ ਹੀ ਇਸ਼ਾਰਿਆਂ ਵਿੱਚ ਸਵਾਲ ਭਾਰਤੀ ਏਜੰਸੀਆਂ ‘ਤੇ ਆ ਰਹੇ ਹਨ। ਯੂਕੇ ਮੀਡੀਆਂ ਦੀ ਜਾਂਚ ਰਿਪੋਰਟ ਵਿੱਚ ਪਇਆ ਗਿਆ ਕਿ ਅਵਤਾਰ ਸਿੰਘ ਖੰਡਾ ਦੀ ਮੌਤ ਤੋਂ ਪਹਿਲਾਂ ਉਸ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਸੀ। ਭਾਰਤ ਤੋਂ ਪੁਲਿਸ ਦੇ ਫੋਨ ਵੀ ਆਉਂਦੇ ਰਹੇ ਅਤੇ ਉਸ ਦੇ ਪਰਿਵਾਰ ਨੂੰ ਧਮਕੀਆਂ ਵੀ ਮਿਲਦੀਆਂ ਰਹੀਆਂ।

ਯੂਕੇ ਮੀਡੀਆ ਦੀ ਜਾਂਚ ਰਿਪੋਰਟ ਵਿੱਚ ਖੰਡਾ ਦੇ ਕਰੀਬੀ ਲੋਕਾਂ ਦੇ ਇੰਟਰਵਿਊ ਦਾ ਜ਼ਿਕਰ ਕੀਤਾ ਗਿਆ ਹੈ। ਜਿਸ ਵਿੱਚ ਉਹ ਸਾਫ਼ ਕਹਿ ਰਹੇ ਹਨ ਕਿ ਖੰਡਾ ਆਪਣੀ ਮੌਤ ਤੋਂ ਇੱਕ ਹਫ਼ਤਾ ਪਹਿਲਾਂ ਪੂਰੀ ਤਰ੍ਹਾਂ ਤੰਦਰੁਸਤ ਸਨ। ਇੰਨਾ ਹੀ ਨਹੀਂ ਅਵਤਾਰ ਸਿੰਘ ਖੰਡਾ ਦੀ ਮਾਂ ਚਰਨ ਕੌਰ ਨੇ ਉਸ ‘ਤੇ ਭਾਰਤ ‘ਚ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਵੀ ਲਗਾਇਆ ਹੈ।

ਬ੍ਰਿਟੇਨ ਦੇ ਅਖਬਾਰ ‘ਦ ਗਾਰਡੀਅਨ’ ਵਿਚ ਪ੍ਰਕਾਸ਼ਿਤ ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਖੰਡਾ ਨੇ ਜੂਨ ਵਿਚ ਆਪਣੀ ਮੌਤ ਤੋਂ ਪਹਿਲਾਂ ਬਰਮਿੰਘਮ ਵਿਚ ਸ਼ਿਕਾਇਤ ਕੀਤੀ ਸੀ ਕਿ ਭਾਰਤੀ ਪੁਲਿਸ ਉਸ ਨੂੰ ਫ਼ੋਨ ‘ਤੇ ਤੰਗ ਕਰ ਰਹੀ ਹੈ ਅਤੇ ਪੰਜਾਬ ਵਿਚ ਉਸ ਦੇ ਪਰਿਵਾਰ ਨੂੰ ਧਮਕੀਆਂ ਦੇ ਰਹੀ ਹੈ।

ਇਸ ਦੇ ਨਾਲ ਹੀ ‘ਦ ਗਾਰਡੀਅਨ ਨੇ ਭਾਰਤ ਵਿੱਚ ਰਹਿੰਦੀ ਮਾਂ ਚਰਨ ਕੌਰ ਅਤੇ ਭੈਣ ਜਸਪ੍ਰੀਤ ਕੌਰ ਵੱਲੋਂ ਇੱਕ ਵਿਦੇਸ਼ੀ ਮੀਡੀਆ ਨੂੰ ਦਿੱਤੀ ਇੰਟਰਵਿਊ ਦਾ ਵੀ ਜ਼ਿਕਰ ਕੀਤਾ ਹੈ। ਜਿਸ ਵਿੱਚ ਮਾਂ ਦਾ ਇਲਜ਼ਾਮ ਹੈ ਕਿ ਖੁਫੀਆ ਏਜੰਸੀਆਂ ਦੇ ਅਧਿਕਾਰੀ ਅਪਰੈਲ ਵਿੱਚ ਪੰਜਾਬ ਦੇ ਮੋਗਾ ਵਿੱਚ ਉਸ ਦੇ ਘਰ ਆਏ ਅਤੇ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਦੀ ਜਾਂਚ ਚੱਲ ਰਹੀ ਹੈ। ਪੁਲਿਸ ਨੇ ਉਸ ਤੋਂ ਖੰਡਾ ਨਾਲ ਉਸ ਦੇ ਸਬੰਧਾਂ ਬਾਰੇ ਪੁੱਛਿਆ ਅਤੇ ਇਹ ਵੀ ਕਿਹਾ ਕਿ ਉਸ ਦੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਨੇ ਅਵਤਾਰ ਬਾਰੇ ਵੀ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਉਸ ਦੀ ਬੇਟੀ ਜਸਪ੍ਰੀਤ ਕੌਰ ਨੂੰ ਵੀ ਗ੍ਰਿਫਤਾਰ ਕਰਨ ਦੀ ਧਮਕੀ ਦਿੱਤੀ।

ਅਵਤਾਰ ਸਿੰਘ ਖੰਡਾ ਦੀ ਮੌਤ ‘ਤੇ ਪਹਿਲਾਂ ਹੀ ਸ਼ੱਕ ਜਤਾਇਆ ਗਿਆ ਸੀ ਸੀ ਤੇ ਹੁਣ ਯੂਕੇ ਮੀਡੀਆ ਦੀ ਜਾਂਜ ਰਿਪੋਰਟ ਵਿੱਚ ਵੀ ਖੰਡਾ ਦੀ ਮੌਤ ‘ਤੇ ਸਵਾਲ ਚੁੱਕੇ ਗਏ ਹਨ। ਜਿਸ ਵਿੱਚ ਪਰਿਵਾਰ ਅਤੇ ਦੋਸਤਾਂ ਨੇ ਉਸਦੀ ਮੌਤ ਨੂੰ ਸ਼ੱਕੀ ਦੱਸਿਆ ਹੈ।  ਅਮਰੀਕੀ ਅਧਿਕਾਰੀਆਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਭਾਰਤੀ ਖੁਫੀਆ ਏਜੰਸੀ ਨਾਲ ਨਜ਼ਦੀਕੀ ਸਬੰਧ ਰੱਖਣ ਵਾਲਾ ਇੱਕ ਭਾਰਤੀ ਸਰਕਾਰੀ ਅਧਿਕਾਰੀ ਕੈਨੇਡਾ ਅਤੇ ਅਮਰੀਕਾ ਵਿੱਚ ਸਿੱਖ ਕਾਰਕੁਨਾਂ ਨੂੰ ਮਾਰਨ ਦਾ ਹੁਕਮ ਦੇ ਰਿਹਾ ਸੀ।

ਹਲਾਂਕਿ ਬ੍ਰਿਟਿਸ਼ ਅਧਿਕਾਰੀਆਂ ਦਾ ਸਪੱਸ਼ਟ ਕਹਿਣਾ ਹੈ ਕਿ ਖੰਡਾ ਦੀ ਮੌਤ ‘ਤੇ ਕੋਈ ਸੰਦੇਸ਼ ਨਹੀਂ ਹੈ ਅਤੇ ਉਸ ਦੀ ਮੌਤ ਦਾ ਕਾਰਨ ਬਲੱਡ ਕੈਂਸਰ ਸੀ। ਵੈਸਟ ਮਿਡਲੈਂਡਜ਼ ਫੋਰਸ ਦਾ ਕਹਿਣਾ ਹੈ ਕਿ ਕੋਰੋਨਰ (ਮੌਤ ਦੀ ਜਾਂਚ ਕਰਨ ਵਾਲਾ ਅਧਿਕਾਰੀ) ਨੇ ਤਸੱਲੀ ਪ੍ਰਗਟਾਈ ਹੈ ਕਿ ਕੋਈ ਵੀ ਸ਼ੱਕੀ ਹਾਲਾਤ ਨਹੀਂ ਹਨ, ਮੌਤ ਦਾ ਸ਼ੱਕ ਕਰਨ ਦਾ ਕੋਈ ਕਾਰਨ ਨਹੀਂ ਹੈ। ਅਧਿਕਾਰਤ ਤੌਰ ‘ਤੇ ਇਹ ਕਿਹਾ ਗਿਆ ਸੀ ਕਿ ਖੰਡਾ ਦੀ ਮੌਤ ਮਾਈਲੋਇਡ ਲਿਊਕੇਮੀਆ ਕਾਰਨ ਹੋਈ ਸੀ।

ਖਾਲਿਸਤਾਨੀ ਸਮਰਥਕ, ਦੋਸਤ ਅਤੇ ਪਰਿਵਾਰਕ ਮੈਂਬਰ ਬ੍ਰਿਟਿਸ਼ ਅਧਿਕਾਰੀਆਂ ਦੇ ਬਿਆਨਾਂ ਦਾ ਖੰਡਨ ਕਰ ਰਹੇ ਹਨ। ਬਰਮਿੰਘਮ ਵਿੱਚ ਖੰਡਾ ਦੇ ਸਾਥੀਆਂ ਦਾ ਦਾਅਵਾ ਹੈ ਕਿ ਵੈਸਟ ਮਿਡਲੈਂਡਜ਼ ਪੁਲਿਸ ਨੇ ਦੋਸਤਾਂ ਅਤੇ ਪਰਿਵਾਰ ਦੇ ਬਿਆਨ ਨਹੀਂ ਲਏ ਅਤੇ ਉਸਦੀ ਮੌਤ ਤੋਂ ਬਾਅਦ ਉਸਦੇ ਕਮਰੇ ਦੇ ਸਾਥੀਆਂ ਨਾਲ ਗੱਲ ਨਹੀਂ ਕੀਤੀ। ਇੰਨਾ ਹੀ ਨਹੀਂ ਉਸ ਨੂੰ ਮਿਲੀਆਂ ਧਮਕੀਆਂ ਸਬੰਧੀ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਜਾਂਚ ਲਈ ਕੋਈ ਕੇਸ ਨੰਬਰ ਵੀ ਜਾਰੀ ਨਹੀਂ ਕੀਤਾ ਗਿਆ।

 

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related

ਸੀਰੀਆ ਘਰੇਲੂ ਯੁੱਧ: ਸੀਰੀਆ ਵਿੱਚ ਸਥਿਤੀ ਖਰਾਬ ਹੈ, ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਕੀਤਾ ਜਾਰੀ

ਸੀਰੀਆ ਘਰੇਲੂ ਯੁੱਧ: ਸੀਰੀਆ ਵਿੱਚ ਸਥਿਤੀ ਖਰਾਬ ਹੈ, ਵਿਦੇਸ਼...