ਪੰਜਾਬ ਸਰਕਾਰ ਨੇ ਪੜ੍ਹਾਈ ‘ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੱਡਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਪੜ੍ਹਾਈ ‘ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ “ਸੁਪਰ 5000” ਬੱਚੇ ਚੁਣੇ ਜਾਣਗੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦੇ ਹੋਇਆ ਲਿਖਿਆ ਹੈ-ਪੜ੍ਹਾਈ ‘ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਡਾਣ “ਸੁਪਰ 5000”।