ਇਸ ਹਾਈਵੇਅ ਵੱਲ ਜਾ ਰਹੇ ਹੋ ਤਾਂ ਸੋਚ-ਸਮਝ ਕੇ ਨਿਕਲੋ ਘਰੋਂ

0
133

ਲੁਧਿਆਣਾ : ਜੇਕਰ ਤੁਸੀਂ ਵੀ ਅੱਜ ਲਾਡੋਵਾਲ ਟੋਲ ਪਲਾਜ਼ਾ ਵੱਲ ਜਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਖ਼ਾਸ ਹੈ। ਦਰਅਸਲ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮਾਂ ਵੱਲੋਂ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਨੰਬਰ-1 ਦੁਪਹਿਰ 12 ਵਜੇ ਤੋਂ ਜਾਮ ਕੀਤਾ ਜਾ ਰਿਹਾ ਹੈ। ਇਸ ਕਾਰਨ ਇਧਰ ਆਉਣ-ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕਰੀਬ 18 ਵਾਰ ਲਿਖ਼ਤੀ ਤੌਰ ‘ਤੇ ਸਰਕਾਰ ਨੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਪਰ ਇਸ ਦੇ ਬਾਵਜੂਦ ਵੀ ਕੋਈ ਹੱਲ ਨਹੀਂ ਹੋਇਆ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਰਕਾਰੀ ਵਿਭਾਗਾਂ ਨੂੰ ਆਊਟਸੋਰਸ ਅਤੇ ਇਨਲਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਸਬੰਧਿਤ ਵਿਭਾਗਾਂ ‘ਚ ਮਰਜ਼ ਕਰਕੇ ਪੱਕਾ ਕੀਤਾ ਜਾਵੇ।

LEAVE A REPLY

Please enter your comment!
Please enter your name here