ਫਿਰ ਲੱਗਾ ਮਹਿੰਗਾਈ ਦਾ ਝਟਕਾ

0
166

ਇਸ ਸੂਬੇ ਦੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ ਅਤੇ ਇਸ ਦੀ ਕੀਮਤ 1 ਰੁਪਏ ਵਧ ਗਈ ਹੈ। ਹੁਣ ਦਿੱਲੀ ਵਿੱਚ ਸੀਐਨਜੀ ਦੇ ਰੇਟ ਵਧਾ ਦਿੱਤੇ ਗਏ ਹਨ ਅਤੇ ਇਹ 76.59 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਏ ਹਨ। ਨਵੀਂ CNG ਦਰਾਂ ਅੱਜ ਯਾਨੀ 14 ਦਸੰਬਰ ਨੂੰ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ।

ਨੋਇਡਾ, ਗ੍ਰੇਟਰ ਨੋਇਡਾ ਵਿੱਚ ਕੀਮਤਾਂ

ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ ਸੀਐਨਜੀ ਦੀ ਨਵੀਂ ਕੀਮਤ 82.20 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਗ੍ਰੇਟਰ ਨੋਇਡਾ ਵਿੱਚ 81.20 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

ਸੀਐਨਜੀ 23 ਨਵੰਬਰ 2023 ਨੂੰ ਵੀ ਹੋਈ ਸੀ ਮਹਿੰਗੀ 

23 ਨਵੰਬਰ 2023 ਨੂੰ ਦਿੱਲੀ ਅਤੇ ਐਨਸੀਆਰ ਖੇਤਰਾਂ ਵਿੱਚ ਵੀ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਹਾਲਾਂਕਿ, ਰੇਵਾੜੀ ਵਿੱਚ ਕੀਮਤਾਂ ਘਟਾਈਆਂ ਗਈਆਂ।

ਜੁਲਾਈ ਵਿੱਚ ਘਟਾਈਆਂ ਗਈਆਂ ਸਨ ਸੀਐਨਜੀ ਦੀਆਂ ਕੀਮਤਾਂ 

ਮਹਿੰਗੀ ਸੀਐਨਜੀ ਤੋਂ ਰਾਹਤ ਦਿਵਾਉਣ ਲਈ ਕੇਂਦਰ ਸਰਕਾਰ ਨੇ ਜੁਲਾਈ ਵਿੱਚ ਸੀਐਨਜੀ ਦੀ ਕੀਮਤ ਨਿਰਧਾਰਤ ਕਰਨ ਦੇ ਮਾਪਦੰਡਾਂ ਵਿੱਚ ਬਦਲਾਅ ਕੀਤਾ ਸੀ। ਇਸ ਤੋਂ ਬਾਅਦ ਦਿੱਲੀ ਸਮੇਤ ਕਈ ਸੂਬਿਆਂ ‘ਚ CNG ਦੀ ਕੀਮਤ ‘ਚ ਵੱਡੀ ਗਿਰਾਵਟ ਦਰਜ ਕੀਤੀ ਗਈ।

 

LEAVE A REPLY

Please enter your comment!
Please enter your name here