ਸੰਸਦ ਦੀ ਸੁਰੱਖਿਆ ’ਚ ਉੱਚ ਪੱਧਰੀ ਜਾਂਚ ਦੀ ਲੋੜ: ਸੁਸ਼ੀਲ ਰਿੰਕੂ

0
126

ਜਲੰਧਰ :– ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਹੈ ਕਿ ਸੰਸਦ ’ਤੇ ਹੋਇਆ ਹਮਲਾ ਦੇਸ਼ ਅਤੇ ਸੰਸਦ ਦੀ ਸੁਰੱਖਿਆ ਵਿਚ ਕੁਤਾਹੀ ਦਾ ਇਕ ਵੱਡਾ ਮਾਮਲਾ ਹੈ, ਜਿਸ ਦੀ ਸਰਕਾਰ ਨੂੰ ਉੱਚ ਪੱਧਰੀ ਜਾਂਚ ਕਰਵਾਉਣ ਦੀ ਲੋੜ ਹੈ। ਸੁਸ਼ੀਲ ਰਿੰਕੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਨਹੀਂ ਜਾਪਦਾ ਕਿ ਇਸ ਮਾਮਲੇ ਵਿਚ ਕਿਸੇ ਬਾਹਰੀ ਏਜੰਸੀ ਦਾ ਹੱਥ ਹੋ ਸਕਦਾ ਹੈ ਕਿਉਂਕਿ ਜੋ ਨੌਜਵਾਨ ਸੰਸਦ ਭਵਨ ਵਿਚ ਆਏ ਸਨ, ਉਹ ਦੇਸ਼ ਦੇ ਹੀ ਨੌਜਵਾਨ ਹਨ।

ਉਨ੍ਹਾਂ ਕਿਹਾ ਕਿ ਉਹ ਦੇਸ਼ ਦੇ ਹੀ ਲੋਕ ਹਨ। ਉਨ੍ਹਾਂ ਦਾ ਗੱਲ ਕਰਨ ਦਾ ਤਰੀਕਾ ਗਲਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਚਾਹੁੰਦੇ ਤਾਂ ਕਿਸੇ ਦਾ ਨੁਕਸਾਨ ਵੀ ਕਰ ਸਕਦੇ ਸਨ। ਉਹ ਆਪਣੇ ਨਾਲ ਤੇਜ਼ ਹਥਿਆਰ ਵੀ ਲੈ ਕੇ ਆ ਸਕਦੇ ਸਨ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਸੁਰੱਖਿਆ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿਚ ਜੇਕਰ ਕੋਈ ਗੰਭੀਰ ਗੱਲਾਂ ਸਾਹਮਣੇ ਆਉਂਦੀਆਂ ਹਨ ਤਾਂ ਇਹ ਸਾਰੀਆਂ ਗੱਲਾਂ ਦੇਸ਼ ਦੇ ਸਾਹਮਣੇ ਰੱਖੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਕਾਨੂੰਨ ਤੋੜਿਆ ਹੈ ਅਤੇ ਉਨ੍ਹਾਂ ’ਤੇ ਕਾਰਵਾਈ ਤਾਂ ਹੋਣੀ ਚਾਹੀਦੀ ਹੈ ਪਰ ਸਖ਼ਤ ਵਤੀਰਾ ਨਹੀਂ ਅਪਣਾਇਆ ਜਾਣਾ ਚਾਹੀਦਾ ਕਿਉਂਕਿ ਉਹ ਵੀ ਦੇਸ਼ ਦੇ ਨਾਗਰਿਕ ਹਨ।

LEAVE A REPLY

Please enter your comment!
Please enter your name here