ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ਵਜੋਂ ਪੰਜਾਬ ਭਰ ਵਿੱਚ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ

ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ਵਜੋਂ ਪੰਜਾਬ ਭਰ ਵਿੱਚ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ

0
135

ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ਵਜੋਂ ਪੰਜਾਬ ਭਰ ਵਿੱਚ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ

ਕਪੂਰਥਲਾ : ਕਾਂਗਰਸ ਪਾਰਟੀ ਨੇ ਸੰਸਦ ਮੈਂਬਰਾਂ ਦੀ ਮੁਅੱਤਲੀ ’ਤੇ ਆਪਣਾ ਇਤਰਾਜ ਦਾਇਰ ਕਰਨ ਲਈ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਵੀ ਸਾੜੇ ਗਏ। ਸੂਬੇ ਵਿੱਚ 29 ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਇਸ ਦੌਰਾਨ ਕਪੂਰਥਾਲਾ ਵਿੱਚ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਆਪਣੇ-ਆਪ ਵਿੱਚ ਵਿਸਵ ਪੱਧਰ ’ਤੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆ ਜਾਂਦਾ ਹੈ ਪਰ ਇਹ ਦਾਅਵਾ ਸਿਰਫ ਕਾਗ਼ਜ਼ਾਂ ਵਿੱਚ ਹੀ ਜਾਪਦਾ ਹੈ, ਕਿਉਂਕਿ ਠੋਸ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਸੰਸਦ ਜਿੱਥੇ ਕਿ ਸੰਸਦ ਮੈਂਬਰ ਭਾਰਤੀ ਲੋਕਤੰਤਰ ਦੇ ਅਸਲ ਸਰੂਪ ਨੂੰ ਉਜਾਗਰ ਕਰਦੇ ਹਨ, ਵਿੱਚ ਵਿਚਾਰਾਂ ਤੇ ਆਲੋਚਨਾ ਦੇ ਪ੍ਰਗਟਾਵੇ ਨੂੰ ਦਬਾਇਆ ਜਾਂਦਾ ਹੈ। ਜ਼ਿਲ੍ਹਾ ਪੱਧਰ ’ਤੇ ਕਈ ਆਗੂਆਂ ਨੇ ਕਿਹਾ ਕਿ ਭਾਜਪਾ ਦੀਆਂ ਕਾਰਵਾਈਆਂ ਨਾਲ ਲੋਕਤੰਤਰ ਨੂੰ ਭਾਰੀ ਸੱਟ ਵੱਜੀ ਹੈ।

ਸ੍ਰੀ ਵੜਿੰਗ ਨੇ ਕਿਹਾ ਕਿ ਸੰਸਦ ਮੈਂਬਰਾਂ ਦੀ ਇਸ ਮੁਅੱਤਲੀ ਦਾ ਮਕਸਦ ਵਿਰੋਧੀ ਧਿਰ ਦੇ ਕਿਸੇ ਵੀ ਭਾਸਣ ਜਾਂ ਬਹਿਸ ਤੋਂ ਬਿਨਾਂ ਸਖਤ ਬਿੱਲਾਂ ਨੂੰ ਲਾਗੂ ਕਰਨ ਲਈ ਰਾਹ ਪੱਧਰਾ ਕਰਨਾ ਹੈ। ਉਨ੍ਹਾਂ ਸੰਸਦ ਵਿੱਚ ਸੁਰੱਖਿਆ ’ਚ ਸੰਨ੍ਹ ਲੱਗਣ ਦੇ ਸਬੰਧ ਵਿੱਚ ਜਵਾਬ ਮੰਗਣ ਲਈ 146 ਤੋਂ ਵੱਧ ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਇਸ ਸਬੰਧੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਤਾਨਾਸਾਹੀ ਦਾ ਡੱਟ ਕੇ ਵਿਰੋਧ ਕਰੇਗੀ। ਉਨ੍ਹਾਂ ਕਿਹਾ, ‘‘ਪੰਜਾਬ ਵਿੱਚ ਅਸੀਂ ਨਿਰੰਤਰ ਸਰਗਰਮ ਰਹੇ ਹਾਂ, ਭਾਵੇਂ ਕਿ ਉਹ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨਾ ਹੋਵੇ ਜਾਂ ਸਾਡੇ ਦੇਸ ਵਿੱਚ ਜਮਹੂਰੀਅਤ ਦੇ ਖ਼ਾਤਮੇ ਦਾ ਵਿਰੋਧ ਕਰਨਾ ਹੋਵੇ।’’

LEAVE A REPLY

Please enter your comment!
Please enter your name here