ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਨੇ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੱਲ ਰਹੀ ਸੀਤ ਲਹਿਰ ਨਾਲ ਦੋਵਾਂ ਸੂਬਿਆਂ ਤੇ ਚੰਡੀਗੜ੍ਹ ’ਚ ਠੰਢ ਜੋਰ ਫੜ ਗਈ ਹੈ। ਅੱਜ ਪੰਜਾਬ ਦਾ ਗੁਰਦਾਸਪੁਰ ਅਤੇ ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਠੰਢੇ ਰਹੇ ਹਨ। ਮੌਸਮ ਵਿਗਿਆਨੀਆਂ ਨੇ 26 ਦਸੰਬਰ ਨੂੰ ਵੀ ਸੂਬੇ ਸੰਘਣੀ ਧੁੰਦ ਪੈਣ ਸਬੰਧੀ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਦਾ ਘੱਟ ਤੋਂ ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ, ਅੰਮਿ੍ਰਤਸਰ ਵਿੱਚ 7.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 7.1 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 8.7 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 6.5 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 6.2 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 7.5 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 6.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।