spot_imgspot_imgspot_imgspot_img

ਬੰਦੀ ਸਿੰਘਾਂ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਾਂ, ਭੀਖ ਨਹੀਂ ਮੰਗ ਰਹੇ: ਧਾਮੀ

Date:

ਬੰਦੀ ਸਿੰਘਾਂ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਾਂ, ਭੀਖ ਨਹੀਂ ਮੰਗ ਰਹੇ: ਧਾਮੀ

ਅੰਮਿ੍ਰਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਇਨਸਾਫ਼ ਦੀ ਲੜਾਈ ਲੜ ਰਹੀ ਹੈ ਅਤੇ ਉਹ ਕੇਂਦਰ ਤੋਂ ਕੋਈ ਭੀਖ ਨਹੀਂ ਮੰਗ ਰਹੇ ਹਨ। ਉਨ੍ਹਾਂ ਭਾਈ ਰਾਜੋਆਣਾ ਦੀ ਰਿਹਾਈ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਗਏ ਬਿਆਨ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਉਹ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦਾ ਯਤਨ ਕਰਨਗੇ।

ਸ੍ਰੀ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮੁੱਦੇ ’ਤੇ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ ਜਿਸ ਦਾ ਜਵਾਬ ਆਇਆ ਹੈ ਕਿ ਇਸ ਮਾਮਲੇ ਬਾਰੇ ਕੇਂਦਰੀ ਗ੍ਰਹਿ ਮੰਤਰੀ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਹੋਰ ਕੈਦੀਆਂ ਨੂੰ ਛੱਡਿਆ ਹੈ ਉਹ ਕਿਹੜੀਆਂ ਮੁਆਫ਼ੀਆਂ ਮੰਗ ਕੇ ਛੱਡੇ ਗਏ ਹਨ, ਇਸ ਲਈ ਗੁਰੂ ਸਾਹਿਬ ਦੇ ਸਿਧਾਂਤ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਗੰਭੀਰਤਾ ਦਿਖਾਵੇ। ਐੱਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਉਹ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਦੋ ਮੀਟਿੰਗਾਂ ਕਰ ਚੁੱਕੇ ਹਨ ਪਰ ਇਸ ਬਾਰੇ ਗੱਲਾਂ ਨੂੰ ਜਨਤਕ ਨਹੀਂ ਕਰ ਸਕਦੇ।

ਉਨ੍ਹਾਂ ਕਿਹਾ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਵਾਪਸ ਲੈ ਕੇ ਠੀਕ ਕੀਤਾ ਹੈ। ਇਸ ਮੌਕੇ ਹਲਕਾ ਸਮਰਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ, ਸਰਬੰਸ ਸਿੰਘ ਮਾਣਕੀ, ਰਣਜੀਤ ਸਿੰਘ ਮੰਗਲੀ, ਰਘਵੀਰ ਸਿੰਘ ਸਹਾਰਨਮਾਜਰਾ ਅਤੇ ਬੀਬੀ ਹਰਜਿੰਦਰ ਕੌਰ ਬਾਜਵਾ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ) ਮੌਜੂਦ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related